The Khalas Tv Blog Punjab ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਸੇਖੋਂ
Punjab

ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਸੇਖੋਂ

ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਅੱਜ (6 ਸਤੰਬਰ) ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਇਹ ਕਦਮ ਮੁੱਖ ਮੰਤਰੀ ਭਗਵੰਤ ਮਾਨ ਦੀ ਫਿਰੋਜ਼ਪੁਰ ਖੇਤਰ ਦੀ ਫੇਰੀ ਦੌਰਾਨ ਸਾਹਮਣੇ ਆਇਆ ਹੈ, ਜਿਸ ਨਾਲ ਜੀਰਾ ਵਿਧਾਨ ਸਭਾ ਹਲਕੇ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲਣ ਦੀ ਉਮੀਦ ਹੈ।

‘ਆਪ’ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਰਪ੍ਰੀਤ ਸਿੰਘ ਸੇਖੋਂ ਨੇ ‘ਬੇਅਬਦੀ ਖ਼ਿਲਾਫ਼ ਕਾਨੂੰਨ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਚਿੱਠੀ ਲਿਖਣ ਲਈ ਵੀ ਸੀਐਮ ਮਾਨ ਦਾ ਧੰਨਵਾਦ ਕੀਤਾ।

ਦੱਸੇ ਦੇਈਏ ਕਿ ਗੁਰਪ੍ਰੀਤ ਸਿੰਘ ਸੇਖੋਂ ਪੰਜਾਬ ਦੇ ਚਰਚਿਤ ਚਿਹਰਿਆਂ ਵਿੱਚੋਂ ਇਕ ਹਨ। ਉਨ੍ਹਾਂ ਦਾ ਨਾਂ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਨਾਲ ਜੁੜਿਆ ਰਿਹਾ ਹੈ। ਸੇਖੋਂ ਪਿਛਲੇ ਕੁਝ ਮਹੀਨਿਆਂ ਤੋਂ ਜ਼ੀਰਾ ਹਲਕੇ ਵਿਚ ਆਪਣੀ ਸਿਆਸੀ ਪੈਂਠ ਬਣਾਉਣ ਲਈ ਸਰਗਰਮ ਸਨ। ਉਨ੍ਹਾਂ ਨੇ ਪਿਛਲੇ ਮਹੀਨੇ ਜ਼ਾਰਾ ਵਿਚ ਆਪਣਾ ਸਿਆਸੀ ਦਫ਼ਤਰ ਖੋਲ੍ਹਿਆ ਸੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ, ਹਾਲਾਂਕਿ ਉਸ ਸਮੇਂ ਉਨ੍ਹਾਂ ਨੇ ਕਿਸੇ ਵੀ ਪਾਰਟੀ ਦਾ ਪੱਲਾ ਫੜਨ ਦਾ ਖੁਲਾਸਾ ਨਹੀਂ ਕੀਤਾ ਸੀ।

 

Exit mobile version