‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਭਾਰਤ ਬੰਦ ਕੀਤਾ ਗਿਆ ਹੈ। ਪੰਜਾਬ, ਹਰਿਆਣਾ ਸਮੇਤ ਪੂਰੇ ਦੇਸ਼ ਵਿੱਚ ਬੰਦ ਦਾ ਜ਼ਬਰਦਸਤ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਵਿੱਚ ਬੇਸ਼ੱਕ ਕਾਰੋਬਾਰ ਚੱਲ ਰਹੇ ਹਨ ਪਰ ਦਿੱਲੀ ਬਾਰਡਰਾਂ ‘ਤੇ ਕਿਸਾਨਾਂ ਵੱਲੋਂ ਜਾਮ ਲਗਾਇਆ ਗਿਆ ਹੈ। ਕਰਨਾਟਕ , ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸਣੇ ਹੋਰ ਕਈ ਸੂਬਿਆਂ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਜਿੱਥੇ ਵੀ ਜਾਮ ਲੱਗੇ ਹੋਏ ਹਨ, ਉੱਥੇ ਕਿਸਾਨਾਂ ਵੱਲੋਂ ਬਕਾਇਦਾ ਲੰਗਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਕਿਸਾਨਾਂ, ਸਮਾਜ ਸੇਵੀਆਂ ਵੱਲੋਂ ਲੰਗਰ, ਪਾਣੀ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ।
ਗਾਜ਼ੀਪੁਰ ਬਾਰਡਰ ਉੱਤੇ ਇੱਕ ਬਜ਼ੁਰਗ ਕਿਸਾਨ ਵੱਲੋਂ ਰਾਹਗੀਰਾਂ ਦੇ ਲਈ ਮਿੱਠਾ ਪਕਵਾਨ ਵਰਤਾਇਆ ਗਿਆ।
ਮੰਡੀ ਗੋਬਿੰਦਗੜ੍ਹ ਵਿੱਚ ਜਾਮ ਵਾਲੀ ਜਗ੍ਹਾ ‘ਤੇ ਕਿਸਾਨਾਂ ਲਈ ਲੰਗਰ ਲਾਇਆ ਗਿਆ।
ਬਰਨਾਲਾ ਨੇੜੇ ਇੱਕ ਕਿਸਾਨ ਵੱਲੋਂ ਰੇਲ ਵਿੱਚ ਯਾਤਰੀਆਂ ਨੂੰ ਪਾਣੀ ਪਿਲਾਉਣ ਦੀ ਸੇਵਾ ਕੀਤੀ ਗਈ।
ਗੁਰਦਾਸਪੁਰ ਵਿੱਚ ਸਮਾਜ ਸੇਵੀਆਂ ਵੱਲੋਂ ਕਿਸਾਨਾਂ ਦੇ ਲਈ ਮੈਡੀਕਲ ਸਹੂਲਤਾਂ ਅਤੇ ਦਵਾਈਆਂ ਦਾ ਲੰਗਰ ਲਾਇਆ ਗਿਆ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਵੀ ਕਿਸਾਨਾਂ ਵੱਲੋਂ ਭਾਰਤ ਬੰਦ ਨੂੰ ਸੱਦਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਲੰਗਰ ਵੀ ਲਾਇਆ ਗਿਆ।
ਹਰਿਆਣਾ ਦੇ ਰਤੀਆ-ਫਤਿਹਾਬਾਦ ਵਿੱਚ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਅਤੇ ਚਾਹ ਦਾ ਲੰਗਰ ਵੀ ਲਾਇਆ ਗਿਆ।
ਪਿੰਡ ਬਰਨਾਲਾ ਕਲਾਂ ਵਿੱਚ ਵੀ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ।