Punjab

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਕੀਤੀਆਂ ਮੁਲਤਵੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ। ਇਹ ਪ੍ਰੀਖਿਆਵਾਂ 1 ਅਪ੍ਰੈਲ ਤੋਂ ਲੈ ਕੇ 10 ਅਪ੍ਰੈਲ ਤੱਕ ਲਈਆਂ ਜਾਣੀਆਂ ਸਨ। ਇਸ ਵਿੱਚ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਸਮੇਤ ਐਜੂਕੇਸ਼ਨ ਕਾਲਜਾਂ ਵਿੱਚ ਚਲ ਰਹੇ ਕੋਰਸਾਂ ਦੀਆਂ ਪ੍ਰੀਖਿਆਵਾਂ ਅਤੇ ਅੰਡਰ ਕਰੈਡਿਟ ਬੇਸਡ ਇਵੈਲੂਏਸ਼ਨ ਸਿਸਟਮ ਦੀਆਂ ਪ੍ਰੀਖਿਆਵਾਂ ਸ਼ਾਮਿਲ ਸਨ।

ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਦੱਸਿਆ ਕਿ 20 ਮਾਰਚ ਤੋਂ 10 ਅਪ੍ਰੈਲ ਤੱਕ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਦੀ ਸੂਚਨਾ ਬਾਅਦ ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਸਬੰਧਤ ਪ੍ਰੀਖਿਆਰਥੀਆਂ ਨੂੰ ਹਦਾਇਤ ਕੀਤੀ ਹੈ ਕਿ ਪ੍ਰੀਖਿਆਵਾਂ ਦੀ ਨਵੀਂ ਮਿਤੀ ਸਬੰਧੀ ਜਾਣਕਾਰੀ ਲੈਣ ਲਈ ਕੇਂਦਰ ਨਿਗਰਾਨ, ਮੁਖੀ, ਵਿਭਾਗ/ਪ੍ਰਿੰਸੀਪਲ ਨਾਲ ਸੰਪਰਕ ਕੀਤਾ ਜਾਵੇ।