ਸ਼ੰਭੂ ਅਤੇ ਖਨੌਰੀ ਸਰਹੱਦ ਉਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਉਤੇ ਡਟੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਵਿਚਾਲੇ ਮੋਰਚੇ ਨੂੰ ਪੰਜਾਬ ਗਾਇਕਾਂ ਸਾਥ ਮਿਲ ਰਿਹਾ ਹੈ।
ਇਸੇ ਦੌਰਾਨ ਪੰਜਾਬ ਗਾਇਕ ਗੁਰੂ ਰੰਧਾਵਾ ਨੇ ਕਿਸਾਨਾਂ ਦੀ ਹਿਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਪਕਾਰ ਨੂੰ ਕਿਸਾਨਾਂ ਨਾਲ ਗੱਲਬਾਕ ਕਰਨੀ ਚਾਹੀਦੀ ਹੈ। ਇੱਕ ਟਵੀਟ ਕਰਦਿਆਂ ਰੰਧਾਵਾ ਨੇ ਕਿਹਾ ਕਿ ਕਿਸਾਨ ਦੇਸ਼ ਭਰ ਵਿੱਚ ਅੰਨ੍ਹ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਦੀ ਆਵਾਜ਼ ਜ਼ਰੂਰ ਸੁਣਨੀ ਚਾਹੀਦੀ ਹੈ।
Farmers provide food to every household in our country. Their voices need to be heard.
Requesting our government officials to please sit and discuss with the farmers officials.— Guru Randhawa (@GuruOfficial) December 15, 2024
ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ ਨੂੰ ਬੇਨਤੀ ਕਿ ਕਿਰਪਾ ਕਰਕੇ ਕਿਸਾਨਾਂ ਨਾਲ ਬੈਠ ਕੇ ਵਿਚਾਰ ਕਰੋ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨ ਬਾਰੇ ਲਿਖਿਆ ਹੈ ਤਾਂ ਜੋ ਇਸ ਅੰਦੋਲਨ ਨੂੰ ਖਤਮ ਕੀਤਾ ਜਾ ਸਕੇ। ਦੱਸ ਦਈਏ ਇਸ ਤੋਂ ਪਹਿਲਾਂ ਬੱਬੂ ਮਾਨ ਅਤੇ ਹਰਫ਼ ਚੀਮਾ ਵੀ ਮੋਰਚੇ ਵਿੱਚ ਪਹੁੰਚੇ ਸਨ।