The Khalas Tv Blog Punjab ਪੰਜਾਬ ਦੇ ਇਸ ਪਿੰਡ ‘ਚ ਫਿਰ ਹੋਈ ਬੇਅਦਬੀ, ਮਾਮਲਾ ਦਰਜ
Punjab

ਪੰਜਾਬ ਦੇ ਇਸ ਪਿੰਡ ‘ਚ ਫਿਰ ਹੋਈ ਬੇਅਦਬੀ, ਮਾਮਲਾ ਦਰਜ

ਬਿਉਰੋ ਰਿਪੋਰਟ – ਫਰੀਦਕੋਟ (Faridkot) ਦੇ ਪਿੰਡ ਗੋਲੇਵਾਲਾ ਦੀ ਘਣੀਆ ਪੱਤੀ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਸਵੇਰੇ ਗਲੀ ਦੇ ਵਿਚ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲੇ ਹਨ, ਜਿਸ ਤੋਂ ਪਿੰਡ ਦੇ ਸਥਾਨਕ ਵਿਅਕਤੀ ਵੱਲੋਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਅਤੇ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਅਣਪਛਾਤਿਆਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ। ਇਸ ਘਟਨਾ ਤੋਂ ਬਾਅਦ ਡੀਐਸਪੀ ਹੈਡਕਵਾਟਰ ਅਤੇ ਸੀਏ ਇੰਚਾਰਜ ਮੌਕੇ ‘ਤੇ ਪਹੁੰਚੇ ਹਨ, ਜਿਸ ਤੋਂ ਬਾਅਦ ਪਰਚਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਾਮਲੇ ਨੂੰ ਜਲਦੀ ਤੋਂ ਜਲਦੀ ਸੁਲਝਾ ਲਿਆ ਜਾਵੇਗਾ ਅਤੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ। ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚੋਂ ਹੀ ਬੇਅਦਬੀ ਦੀ ਸ਼ੁਰੂਆਤ ਹੋਈ ਸੀ। ਉਸ ਤੋਂ ਬਾਅਦ ਪੰਜਾਬ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤ ਨੇ ਧਰਨੇ ਪ੍ਰਦਰਸ਼ਨ ਕੀਤੇ ਹਨ। ਫਰੀਦਕੋਟ ਜ਼ਿਲ੍ਹੇ ਵਿਚ ਫਿਰ ਬੇਅਦਬੀ ਹੋਣਾਂ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ –  ਅੰਮ੍ਰਿਤਪਾਲ ਦੀ ਸਿਆਸੀ ਪਾਰਟੀ ਦਾ ਐਲਾਨ

 

Exit mobile version