‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਅਨਲੌਕ 3 ਵਿੱਚ 5 ਅਗਸਤ ਨੂੰ ਦੇਸ਼ ਭਰ ਵਿੱਚ ਕੁੱਝ ਸ਼ਰਤਾਂ ਦੇ ਤਹਿਤ ਜਿਮ ਖੋਲ੍ਹ ਦਿੱਤੇ ਗਏ ਹਨ। ਕੋਰੋਨਾਵਾਇਰਸ ਲਾਕਡਾਊਨ ਤੋਂ ਕਰੀਬ ਚਾਰ ਮਹੀਨਿਆਂ ਬਾਅਦ ਜਿਮ ਖੋਲ੍ਹੇ ਗਏ ਹਨ। ਪਰ ਕੋਰੋਨਾਵਾਇਰਸ ਦੇ ਕਰਕੇ ਜਿਮ ਵਿੱਚ ਪਹਿਲਾਂ ਵਰਗਾ ਮਾਹੌਲ ਨਹੀਂ ਹੈ। ਪੰਜਾਬ ਵਿੱਚ ਵੀ ਜਿਮ ਖੁੱਲਣ ਨਾਲ ਜਿਮ ਮਾਲਿਕਾਂ, ਟ੍ਰੇਨਰਾਂ ਤੇ ਜਿਮ ਦੇ ਸ਼ੌਂਕੀਨਾ ਨੂੰ ਵੱਡੀ ਰਾਹਤ ਮਿਲੀ ਹੈ।
ਜਿਮ ਵਿੱਚ ਸਰਕਾਰ ਦੀਆਂ ਹਦਾਇਤਾਂ ਦਾ ਖ਼ਾਸ ਤੌਰ ‘ਤੇ ਖਿਆਲ ਰੱਖਿਆ ਜਾ ਰਿਹਾ ਹੈ। ਜਿਮ ਵਿੱਚ ਪਹਿਲਾਂ ਵਾਂਗ ਭੀੜ ਨਹੀਂ ਹੋਣ ਦਿੱਤੀ ਜਾਵੇਗੀ। ਜਿਮ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ, ਉਨ੍ਹਾਂ ਦੇ ਹੱਥਾਂ ਨੂੰ ਸੈਨੇਟਾਇਜ਼ ਕੀਤਾ ਜਾ ਰਿਹਾ ਹੈ, ਮਾਸਕ ਪਾਉਣਾ ਜ਼ਰੂਰੀ ਹੈ। ਮਸ਼ੀਨਾਂ ਅਤੇ ਹੋਰ ਸਾਜੋ-ਸਮਾਨ ਦੀ ਵਰਤੋਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਸੈਨੇਟਾਈਜ਼ ਕੀਤਾ ਜਾਵੇਗਾ। ਇਨ੍ਹਾਂ ਉਪਕਰਣਾਂ ਦੀ ਵਰਤੋਂ ਕਰਨ ਤੋਂ ਬਾਅਦ ਵੀ ਹੱਥਾਂ ਨੂੰ ਸੈਨੇਟਾਈਜ਼ ਕਰਨਾ ਲਾਜ਼ਮੀ ਕੀਤਾ ਗਿਆ ਹੈ।
ਇਸਦੇ ਨਾਲ ਹੀ ਜਿਮ ਵਿੱਚ ਆਉਣ ਵਾਲੇ ਹਰ ਵਿਅਕਤੀ ਦੇ ਮੋਬਾਈਲ ਵਿੱਚ ਅਰੋਗਿਆ ਸੇਤੂ ਐਪ ਹੋਣਾ ਜ਼ਰੂਰੀ ਹੋਵੇਗਾ, ਟਰੇਨਿੰਗ ਤੇ ਕਸਰਤ ਕਰਨ ਵਾਲੇ ਸ਼ਖਸ ਵਿਚਾਲੇ 6 ਫੁੱਟ ਦੀ ਦੂਰੀ ਜ਼ਰੂਰੀ ਹੈ। 10 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਅਤੇ 65 ਸਾਲ ਤੋਂ ਵੱਧ ਉਮਰ ਵਾਲਿਆਂ ਬਜ਼ੁਰਗਾਂ ਨੂੰ ਜਿਮ ਜਾਣ ਦੀ ਮਨਾਹੀ ਹੈ।
Comments are closed.