Punjab

ਬਦਲੇ ਮੌਸਮ ਨੇ ਕਿਸਾਨਾ ਦੀ ਵਧਾਈ ਚਿੰਤਾ

ਪੰਜਾਬ ( Punjab) ਦੇ ਬਦਲੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇੱਕ ਦਮ ਬਦਲੇ ਮੌਸਮ ਨੇ ਕਿਸਾਨਾਂ ਦੇ ਚਿਹਰਿਆਂ ‘ਤੇ ਚਿੰਤਾ ਦੀਆਂ ਲਕੀਰਾਂ ਖਿੱਚ ਦਿੱਤੀਆਂ ਹਨ। ਕਈ ਥਾਵਾਂ ਤੇ ਹੋਈ ਤੇਜ਼ ਬਾਰਿਸ਼ ਨੇ ਤਾਪਮਾਨ ਵੀ ਹੇਠਾਂ ਸੁੱਟ ਦਿੱਤਾ ਹੈ। ਮੌਸਮ ਦੇ ਬਦਲ ਰਹੇ ਰੁੱਖ ਕਾਰਨ ਕਿਸਾਨ ਵਰਗ ਨੂੰ ਭਾਰੀ ਮਾਰ ਹੇਠਾਂ ਆਉਣ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ। ਕਣਕ ਦੀ ਫ਼ਸਲ ਬਿਲਕੁੱਲ ਸਿਰ ਤੇ ਖੜੀ ਹੋਈ ਹੈ, ਪਰ ਮੌਸਮ ਦੇ ਬਦਲਣ ਕਾਰਨ ਕਿਸਾਨਾਂ ਨੂੰ ਮੁੜ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਿਸਾਨਾ ਨੇ ਦੱਸਿਆ ਕਿ ਪਿਛਲੀ ਦਿਨੀ ਤੇਜ਼ ਹਨੇਰੀ ਕਾਰਨ ਪਹਿਲਾ ਹੀ ਕਣਕ ਦੀ ਫ਼ਸਲ ਜ਼ਮੀਨ ‘ਤੇ ਡਿੱਗ ਗਈ ਹੈ। ਜਿਸ ਕਾਰਨ ਝਾੜ ‘ਤੇ ਅਸਰ ਪੈ ਸਕਦਾ ਹੈ । ਅੱਜ ਫਿਰ ਬਾਰਿਸ਼ , ਗੜ੍ਹੇਮਾਰੀ ਅਤੇ ਤੇਜ਼ ਹਨੇਰੀ ਨੇ ਕਿਸਾਨਾ ਨੂੰ ਚਿੰਤਤ ਕਰ ਦਿੱਤਾ ਹੈ।

ਜੇਕਰ ਹੁਣ ਬਾਰਿਸ਼ ਹੋ ਜਾਂਦੀ ਹੈ ਤਾਂ ਇਸ ਨਾਲ ਕਣਕ ਦੀ ਫਸਲ ‘ਤੇ ਸਿੱਧਾ ਅਸਰ ਪੈ ਸਕਦਾ ਹੈ ਅਤੇ ਪਸ਼ੂਆਂ ਦੀ ਤੂੜੀ ਵੀ ਪ੍ਰਭਾਵਿਤ ਹੋ ਸਕਦੀ ਹੈ।