India

22 ਜਨਵਰੀ ਨੂੰ ਦੇਸ਼ ਭਰ ਦੇ ਕੇਂਦਰੀ ਮੁਲਾਜ਼ਮਾਂ ਲਈ ਅੱਧੇ ਦਿਨ ਦੀ ਛੁੱਟੀ

Half day holiday for central employees across the country on January 22

ਅਯੁੱਧਿਆ ‘ਚ 22 ਜਨਵਰੀ ਨੂੰ ਰਾਮ ਮੰਦਰ ਦੀ ਸਥਾਪਨਾ ਹੋਣੀ ਹੈ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕੇਂਦਰੀ ਦਫ਼ਤਰਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਅੱਧੇ ਦਿਨ ਦਾ ਐਲਾਨ ਕੀਤਾ ਹੈ। ਮਤਲਬ ਕਰਮਚਾਰੀਆਂ ਨੂੰ ਅੱਧਾ ਦਿਨ ਹੀ ਕੰਮ ਕਰਨਾ ਹੋਵੇਗਾ।

22 ਜਨਵਰੀ ਨੂੰ ਰਾਮ ਮੰਦਰ ਵਿੱਚ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਕੇਂਦਰੀ ਦਫ਼ਤਰਾਂ ਵਿੱਚ ਦੁਪਹਿਰ 2.30 ਵਜੇ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਈ ਰਾਜਾਂ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।

ਉੱਤਰ ਪ੍ਰਦੇਸ਼ ‘ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਸਬੰਧ ‘ਚ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸੀ ਐੱਮ ਯੋਗੀ ਨੇ ਕਿਹਾ ਕਿ 22 ਜਨਵਰੀ ਨੂੰ ਸਕੂਲ, ਕਾਲਜ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਦਿਨ ਕੋਈ ਵੀ ਵਿੱਦਿਅਕ ਅਦਾਰਾ ਨਹੀਂ ਖੁੱਲ੍ਹੇਗਾ।

ਮੱਧ ਪ੍ਰਦੇਸ਼ ਵਿੱਚ ਵੀ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮੋਹਨ ਯਾਦਵ ਇਸ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਚੁੱਕੇ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਇੱਕ ਤਿਉਹਾਰ ਦੀ ਤਰ੍ਹਾਂ ਹੈ। ਮੱਧ ਪ੍ਰਦੇਸ਼ ਵਿੱਚ ਇਸ ਦਿਨ ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।

ਇਸ ਹੁਕਮ ਵਿੱਚ ਕਿਹਾ ਗਿਆ ਕਿ ਮੁਲਾਜ਼ਮਾਂ ਦੀਆਂ ਵੱਡੀਆਂ ਭਾਵਨਾਵਾਂ ਅਤੇ ਉਨ੍ਹਾਂ ਦੀ ਬੇਨਤੀ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਜੋ ਹਰ ਕੋਈ ਪ੍ਰਾਣ ਪ੍ਰਤੀਸਥਾ ਦਾ ਲਾਈਵ ਟੈਲੀਕਾਸਟ ਦੇਖ ਸਕੇ।

ਇਸ ਤੋਂ ਪਹਿਲਾਂ, ਇਸ ਵਿਸ਼ੇਸ਼ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਰਾਮ ਜਨਮ ਭੂਮੀ ਮੰਦਰ ‘ਤੇ ਯਾਦਗਾਰੀ ਡਾਕ ਟਿਕਟਾਂ ਅਤੇ ਵਿਸ਼ਵ ਭਰ ਵਿੱਚ ਭਗਵਾਨ ਰਾਮ ‘ਤੇ ਜਾਰੀ ਕੀਤੀਆਂ ਡਾਕ ਟਿਕਟਾਂ ਦੀ ਇੱਕ ਕਿਤਾਬ ਜਾਰੀ ਕੀਤੀ। ਇਸ ਦੇ ਨਾਲ ਹੀ ਅਯੁੱਧਿਆ ਰਾਮ ਮੰਦਰ ‘ਪ੍ਰਾਣ ਪ੍ਰਤਿਸ਼ਠਾ’ ਤੋਂ ਪਹਿਲਾਂ ਮੰਦਰਾਂ ‘ਚ ਸਫ਼ਾਈ ਮੁਹਿੰਮ ਚਲਾਉਣ ਦੇ ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਦਿੱਲੀ ਦੇ ਵਿਸ਼ਵਾਸ ਨਗਰ ਸਥਿਤ ਪਸ਼ੂਪਤੀ ਨਾਥ ਮੰਦਰ ‘ਚ ਸਫ਼ਾਈ ਸੇਵਾ ਕੀਤੀ।