The Khalas Tv Blog Punjab ਜਲੰਧਰ ‘ਚ ਵੀਰਵਾਰ ਨੂੰ ਅੱਧੀ ਛੁੱਟੀ ਦਾ ਐਲਾਨ
Punjab

ਜਲੰਧਰ ‘ਚ ਵੀਰਵਾਰ ਨੂੰ ਅੱਧੀ ਛੁੱਟੀ ਦਾ ਐਲਾਨ

ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਯਾਨੀ 2 ਜਨਵਰੀ 2025 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 6 ਜਨਵਰੀ ਨੂੰ ਹੈ। ਇਸ ਨੂੰ ਮੁੱਖ ਰੱਖਦਿਆਂ ਸੈਂਟਰਲ ਟਾਊਨ ਸਥਿਤ ਗੁਰਦੁਆਰਾ ਦੀਵਾਨ ਅਸਥਾਨ ਤੋਂ ਨਗਰ ਕੀਰਤਨ ਕੱਢਿਆ ਜਾਵੇਗਾ।

ਜਿਸ ਕਾਰਨ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜਲੰਧਰ ਦੇ ਡੀਸੀ ਜਲੰਧਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ – ਇਹ ਹੁਕਮ ਮੁੱਖ ਤੌਰ ‘ਤੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਲਈ ਜਾਰੀ ਕੀਤੇ ਗਏ ਹਨ।

Exit mobile version