ਸਾਬਕਾ ਸੰਸਦ ਮੈਂਬਰ ਅਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ (Hans Raj Hans) ਨੂੰ ਲੋਕ ਸਭਾ ਚੋਣਾਂ ਦੌਰਾਨ ਘੇਰਨ ਵਾਲੇ ਕਿਸਾਨਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ। ਜਾਣਕਾਰੀ ਮੁਤਾਬਕ 2 ਕਿਸਾਨਾਂ ਵਿਰੁੱਧ ਗ੍ਰਿਫਤਾਰੀ ਵਾਰੰਟ ਜਾਰੀ ਹੋਇਆ ਹੈ। ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਕੱਲ੍ਹ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਹ ਹੁਕਮ ਫਰੀਦਕੋਟ (Faridkot) ਦੇ ਐਸ.ਡੀ.ਐਮ ਵੱਲੋਂ 2 ਕਿਸਾਨਾਂ ਖਿਲਾਫ ਜਾਰੀ ਕੀਤੇ ਗਏ ਹਨ। ਐਸ.ਡੀ.ਐਮ ਨੇ ਰਜਿੰਦਰਪਾਲ ਸਿੰਘ ਅਤੇ ਨੌਨਿਹਾਲ ਸਿੰਘ ਦੇ ਵਿਰੁੱਧ ਇਹ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਵਿੱਚ ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਸਨ। ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਕਿਸਾਨਾਂ ਨੇ ਲਗਾਤਾਰ ਉਨ੍ਹਾਂ ਦਾ ਵਿਰੋਧ ਜਾਰੀ ਰੱਖਿਆ ਸੀ। ਇਸ ਮਾਮਲੇ ‘ਤੇ ਜਦੋਂ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾ ਨੂੰ ਬਿਨ੍ਹਾਂ ਕਿਸੇ ਵਜ਼ਾ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਨਾ ਤਾਂ ਉਹ ਅਦਾਲਤ ਵਿੱਚ ਪੇਸ਼ ਹੋਣਗੇ ਅਤੇ ਨਾ ਹੀ ਗ੍ਰਿਫਤਾਰੀ ਦੇਣਗੇ।
ਇਹ ਵੀ ਪੜ੍ਹੋ – ਚੰਡੀਗੜ੍ਹ ਪੀਜੀਆਈ ‘ਚ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਵੱਡੇ ਕਦਮ! ਇਸ ਕੰਮ ਲਈ ਖਰਚੇ 3 ਕਰੋੜ