The Khalas Tv Blog Punjab ਅੰਮ੍ਰਿਤਸਰ ‘ਚ ਰੈਜੀਡੈਂਟ ਡਾਕਟਰ ਨਾਲ ਛੇੜਛਾੜ, ਡਾਕਟਰ ਨੇ ਭੱਜ ਕੇ ਬਚਾਈ ਆਪਣੀ ਜਾਨ
Punjab

ਅੰਮ੍ਰਿਤਸਰ ‘ਚ ਰੈਜੀਡੈਂਟ ਡਾਕਟਰ ਨਾਲ ਛੇੜਛਾੜ, ਡਾਕਟਰ ਨੇ ਭੱਜ ਕੇ ਬਚਾਈ ਆਪਣੀ ਜਾਨ

ਅੰਮ੍ਰਿਤਸਰ : ਕੋਲਕਾਤਾ ਦੇ ਆਰਜੀ ਕਰ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦਾ ਮਾਮਲਾ ਹਾਲੇ ਠੰਡਾ ਨਹੀਂ ਹੋਇਆ ਅਜਿਹੇ ਵਿੱਚ ਹੀ ਪੰਜਾਬ ਵਿੱਚ ਡਾਕਟਰਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ।

ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ‘ਚ ਜਾ ਰਹੀ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ। ਰੈਜ਼ੀਡੈਂਟ ਡਾਕਟਰ ਨੇ ਭੱਜ ਕੇ ਆਪਣੀ ਜਾਨ ਬਚਾਈ। ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ ਗਈ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ।

ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਮੁਤਾਬਿਕ, ਰੈਜੀਡੈਂਟ ਡਾਕਟਰ ਕਾਲਜ ਦੇ ਹੋਸਟਲ ਵੱਲ ਆਪਣੀ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੀ ਸੀ ਤਾਂ, ਇਸੇ ਦੌਰਾਨ ਮੋਟਰਸਾਈਕਲ ਸਵਾਰ ਅਣਪਛਾਤਿਆਂ ਵਲੋਂ ਉਸ ਦਾ ਪਿੱਛਾ ਕਰਕੇ, ਛੇੜਛਾੜ ਕੀਤੀ ਗਈ।

ਦੂਜੇ ਪਾਸੇ, ਰੈਜੀਡੈਂਟ ਡਾਕਟਰਾਂ ਵਲੋਂ ਇਸ ਸਬੰਧੀ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੂੰ ਦਰਖ਼ਾਸਤ ਦਿੱਤੀ ਗਈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ, ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ, ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਮੋਟਰਸਾਈਕਲ ਦਾ ਨੰਬਰ ਟਰੇਸ ਕਰਨ ਦੀ ਕੋਸਿਸ਼ ਕੀਤੀ ਜਾ ਰਹੀ ਹੈ।

Exit mobile version