‘ਦ ਖ਼ਾਲਸ ਬਿਊਰੋ :- ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਕ੍ਰਿਕਟਰ ਹਰਭਜਨ ਸਿੰਘ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਚੱਲ ਰਹੀਆਂ ਸਨ। ਪਰ ਹੁਣ ਹਰਭਜਨ ਸਿੰਘ ਨੇ ਇਸ ਨੂੰ “ਝੂਠੀ ਖ਼ਬਰ (ਫੇਕ ਨਿਊਜ਼)” ਕਰਾਰ ਦਿੱਤਾ ਹੈ। ਹਰਭਜਨ ਸਿੰਘ ਦੇ ਨਾਲ-ਨਾਲ ਕ੍ਰਿਕਟਰ ਯੁਵਰਾਜ ਸਿੰਘ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਵੀ ਚਰਚਾ ਚੱਲ ਰਹੀ ਹੈ ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਇਸ ‘ਤੇ ਆਪਣੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਇੱਕ ਮੀਡੀਆ ਆਊਟਲੇਟ ਨੇ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਸੀ ਕਿ ਹਰਭਜਨ ਸਿੰਘ ਅਤੇ ਯੁਵਰਾਜ ਸਿੰਘ ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਹਰਭਜਨ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਇਸ ਨੂੰ ਫੇਕ ਨਿਊਜ਼ ਦੱਸਿਆ ਹੈ।