ਬਿਉਰੋ ਰਿਪੋਰਟ – ਪਿਛਲੇ 47 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ‘ਚ ਸਾਬਾਕ ਕ੍ਰਿਕਟ ਖਿਡਾਰੀ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਵਾਜ ਚੁੱਕੀ ਹੈ। ਹਰਭਜਨ ਸਿੰਘ ਨੇ ਐਕਸ ‘ਤੇ ਲਿਖਿਆ ਕਿ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ”ਮੈਂ ਉਹਨਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਇਸ ਮਸਲੇ ਦਾ ਹੱਲ ਕਰ ਸਕਦੇ ਹਨ, ਕਿਉਂਕਿ ਹਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਇਆ ਜਾ ਸਕਦਾ ਹੈ। ਕਿਸਾਨੀ ਨੂੰ ਬਚਾਉਣਾ ਸਾਡੀ ਤਰਜੀਹ ਹੈ’। ਡੱਲੇਵਾਲ ਨੂੰ ਹੁਣ ਲਗਾਤਾਰ ਪੂਰੇ ਦੇਸ਼ ਵਿਚੋਂ ਸਾਥ ਮਿਲ ਰਿਹਾ ਹੈ, ਇਸ ਤੋਂ ਪਹਿਲਾਂ ਕਾਂਗਰਸ ਦੀ ਵੱਡੀ ਲੀਡਰ ਪ੍ਰਿਅੰਕਾ ਗਾਂਧੀ ਨੇ ਵੀ ਡੱਲੇਵਾਲ ਦੀ ਵਿਗੜ ਰਹੀ ਸਿਹਤ ਬਾਰੇ ਚਿੰਤਾ ਜਾਹਿਰ ਕਰਦਿਆਂ ਮੋਦੀ ਸਰਕਾਰ ‘ਤੇ ਸਵਾਲ ਚੁੱਕੇ ਸਨ।
किसान नेता जगजीत सिंह डल्लेवाल के स्वास्थ्य को ध्यान में रखते हुए मैं उन सभी से अनुरोध करता हूं जो इस मुद्दे को हल कर सकते हैं, क्योंकि हर मुद्दे का बातचीत से समाधान किया जा सकता है। किसान और किसानी को बचाना हमारी प्राथमिकता होनी चाहिए l pic.twitter.com/bNDtzjm8YI
— Harbhajan Turbanator (@harbhajan_singh) January 11, 2025
ਇਹ ਵੀ ਪੜ੍ਹੋ – ‘2026 ਕਰੋੜ ਰੁਪਏ ਦਾ ਨੁਕਸਾਨ’, ਦਿੱਲੀ ਸ਼ਰਾਬ ਨੀਤੀ ‘ਤੇ ਕੈਗ ਦੀ ਰਿਪੋਰਟ ਆਈ ਸਾਹਮਣੇ !