The Khalas Tv Blog Punjab ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ਼ ਕਾਰਵਾਈ ਲਈ ਲਿਖੀ ਹਾਈ ਕਮਾਂਡ ਨੂੰ ਚਿੱਠੀ
Punjab

ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ਼ ਕਾਰਵਾਈ ਲਈ ਲਿਖੀ ਹਾਈ ਕਮਾਂਡ ਨੂੰ ਚਿੱਠੀ

‘ਦ ਖਾਲਸ ਬਿਊਰੋ:ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਵੱਡੀ ਕਾਰਵਾਈ ਹੋਣ ਜਾ ਰਹੀ ਹੈ ।ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਰਾਜਾ ਵੜਿੰਗ ਦੀ ਸਿਫ਼ਾਰਸ਼ ਤੇ ਹਾਈ ਕਮਾਂਡ ਨੂੰ ਇੱਕ ਚਿੱਠੀ ਲਿੱਖੀ ਹੈ,ਜਿਸ ਵਿੱਚ ਸਿੱਧੂ ਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੇ ਇਲਜ਼ਾਮ ਲਗਾਏ ਗਏ ਹਨ ਤੇ ਉਸ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ ।ਇਸ ਚਿੱਠੀ ਵਿੱਚ ਇਹ ਵੀ ਦਸਿਆ ਗਿਆ ਹੈ ਕਿ ਸਿੱਧੂ ਤੇ ਇਹ ਇਲਜ਼ਾਮ ਨਵੰਬਰ ਮਹੀਨੇ ਤੋਂ ਲਗਦੇ ਆ ਰਹੇ ਹਨ ਕਿ ਉਹ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕਰਦੇ ਆ ਰਹੇ ਹਨ,ਜਿਹਦੇ ਵਿੱਚ ਪਾਰਟੀ ਦੇ ਖਿਲਾਫ਼ ਬੋਲਣਾ ਵੀ ਸ਼ਾਮਲ ਹੈ, ਤੇ ਇਸ ਚਿੱਠੀ ਦੇ ਰਾਹੀਂ ਕਾਂਗਰਸ ਦੀ ਪੰਜਾਬ ਇਕਾਈ ਨੇ ਸਿੱਧੂ ਤੇ ਕਾਰਵਾਈ ਦੀ ਮੰਗ ਕੀਤੀ ਹੈ।ਇਹ ਚਿੱਠੀ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੂੰ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।

Exit mobile version