‘ਦ ਖ਼ਾਲਸ ਬਿਊਰੋ :- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ 2022 ਦੀਆਂ ਚੋਣਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਉਨ੍ਹਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਹੀ ਪਾਰਟੀ ਦੀ ਅਗਵਾਈ ਕਰਨਗੇ। ਹਰੀਸ਼ ਰਾਵਤ ਨੇ ਕੈਪਟਨ ਦੀ ਪ੍ਰਸ਼ੰਸਾ ਵਿੱਚ ਇਹੀ ਵੀ ਕਹਿ ਦਿੱਤਾ ਕਿ ਸ਼ੇਰ ਹੀ ਸ਼ੇਰ ਹੁੰਦਾ, ਗਧਾ ਨਹੀਂ। ਸਾਡਾ ਕੈਪਟਨ ਸ਼ੇਰ ਹੈ।
