‘ਦ ਖ਼ਾਲਸ ਬਿਊਰੋ :- ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਹੋਣਗੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਬਣੇ ਰਹਿਣਗੇ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਐਲਾਨ ਪਾਰਟੀ ਹਾਈਕਮਾਂਡ ਵੱਲੋਂ ਜਲਦੀ ਹੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਦੇ ਚਿਹਰੇ ਹੋਣਗੇ।
ਵੇਰਕਾ ਦਾ ਬਿਆਨ
ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੁੰਦਾ, ਉਦੋਂ ਤੱਕ ਕਿਆਸ ਅਰਾਈਆਂ ਹੀ ਹਨ। ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਫਾਇਦਾ ਹੋਵੇਗਾ ਅਤੇ ਜੋ ਹਾਈਕਮਾਨ ਤੈਅ ਕਰੇਗਾ, ਸਭ ਨੂੰ ਮੰਨਣਾ ਪਵੇਗਾ।