‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਘੇ ਕੱਲ੍ਹ ਪਟਿਆਲਾ ਵਿਖੇ ਵਾਪਰੀ ਘਟ ਨਾ ਦੀ ਸਖ਼ਤ ਸ਼ਬਦਾਂ ਵਿਚ ਨਿੰ ਦਾ ਕੀਤੀ ਹੈ। ਉਨਾਂ ਨੇ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ਨਕਾਮੀ ਕਰਾਰ ਦਿੱਤਾ ਹੈ। ਧਾਮੀ ਨੇ ਕਿਹਾ ਕਿ ਇਸ ਘਟ ਨਾ ਦੇ ਮੁੱਖ ਕਾਰਨ ਨੂੰ ਅੱਖੋਂ ਓਹਲੇ ਕਰਕੇ ਪੁਲਿਸ ਪ੍ਰਸ਼ਾਸਨ ਨੇ ਬਣਦੀ ਭੂਮਿਕਾ ਨਹੀਂ ਨਿਭਾਈ, ਜਿਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋ ਸ ਪੈਦਾ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਸ਼ਿਵ ਸ਼ੈਨਾ ਦੇ ਇੱਕ ਆਗੂ ਨੇ ਸਿੱਖ ਵਿਰੋ ਧੀ ਭ ੜ ਕਾਊ ਬਿਆਨਬਾ ਜ਼ੀ ਕੀਤੀ ਸੀ, ਤਾਂ ਚਾਹੀਦਾ ਸੀ ਕਿ ਉਸ ’ਤੇ ਸਮਾਂ ਰਹਿੰਦਿਆਂ ਕਾਰਵਾਈ ਕੀਤੀ ਜਾਂਦੀ।
ਉਨ੍ਹਾਂ ਨੇ ਕਿਹਾ ਕਿ ਕੁੱਝ ਲੋਕ ਪੰਜਾਬ ਦੇ ਮਾਹੌਲ ਨੂੰ ਤਣਾ ਅਪੂ ਰਨ ਬਣਾਉਣ ਦਾ ਲਗਾਤਾਰ ਯਤਨ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਨੂੰ ਰੋਕਣ ਲਈ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਹਿੰਦੂ ਸਿੱਖ ਦਾ ਮੁੱਦਾ ਬਣਾਉਣ ਦੇ ਆਹਰ ਵਿਚ ਹਨ, ਪਰ ਗੁਰੂ ਸਾਹਿਬ ਵੱਲੋਂ ਸਰਬ ਸਾਂਝੀਵਾਲਤਾ ਦੇ ਉਪਦੇਸ਼ ਅਨੁਸਾਰ ਸਿੱਖ ਹਰ ਧਰਮ ਦਾ ਸਤਿਕਾਰ ਕਰਦੇ ਹਨ। ਜੋ ਲੋਕ ਧਰਮ ਦੇ ਨਾਂ ’ਤੇ ਵੰਡੀਆਂ ਪਾ ਕੇ ਵਖਰੇਵਾਂ ਪਾਉਣਾ ਚਾਹੁੰਦੇ ਹਨ, ਸਰਕਾਰ ਵੱਲੋਂ ਉਨ੍ਹਾਂ ਨੂੰ ਨੱਥ ਪਾਉਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕਦੇ ਵੀ ਕਿਸੇ ਧਰਮ ਦੇ ਖਿਲਾਫ ਨਹੀਂ ਹੁੰਦੇ, ਸਗੋਂ ਲੋੜ ਅਨੁਸਾਰ ਹਰ ਧਰਮ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ। ਪਰ ਜਦੋਂ ਸਮਾਜ ਵਿਰੋਧੀ ਅਨਸਰ ਜਾਣਬੁਝ ਕੇ ਸਿੱਖਾਂ ਵਿਰੁੱਧ ਬਿਆਨਬਾਜ਼ੀ ਕਰਨਗੇ ਤਾਂ ਮਾਹੌਲ ਦਾ ਤਲਖ ਹੋਣਾ ਯਕੀਨੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਭੜਕਾ ਹਟ ਭਰੀ ਬਿਆ ਨਬਾਜ਼ੀ ਕਰਨ ਵਾਲੇ ਲੋਕਾਂ ਨੂੰ ਕਾਬੂ ਕਰੇ, ਤਾਂ ਜੋ ਸੂਬੇ ਦਾ ਮਾਹੌਲ ਸ਼ਾਂਤਮਈ ਬਣਿਆ ਰਹੇ।