The Khalas Tv Blog Punjab ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਪ੍ਰਧਾਨ
Punjab Religion

ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਇੱਕ ਵਾਰ ਫਿਰ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਗਈ ਹੈ। ਉਹ ਛੇਵੀਂ ਵਾਰ ਇਸ ਅਹੁਦੇ ਲਈ ਚੁਣੇ ਗਏ ਹਨ।

ਤੇਜਾ ਸਿੰਘ ਸਮੁੰਦਰੀ ਹਾਲ ‘ਚ ਚੋਣ ਸਬੰਧੀ ਹੋਈ ਇਕੱਤਰਤਾ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਪੁੱਛਿਆ ਕਿ ਜੇਕਰ ਕੋਈ ਵਿਅਕਤੀ ਇਸ ਅਹੁਦੇ ਲਈ ਆਪਣਾ ਨਾਮ ਅੱਗੇ ਰੱਖਣਾ ਚਾਹੁੰਦਾ ਹੋਵੇ ਤਾਂ ਰੱਖ ਸਕਦਾ ਹੈ, ਪਰ ਕਿਸੇ ਨੇ ਆਪਣਾ ਨਾਮ ਨਹੀਂ ਰੱਖਿਆ। ਹਰਜਿੰਦਰ ਸਿੰਘ ਧਾਮੀ ਨੇ ਇਸ ਦੌਰਾਨ ਏਕਤਾ ਦਿਖਾਉਣ ਲਈ ਸਭ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ”ਐਸਜੀਪੀਸੀ ਦੇ ਸਾਰੇ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇੱਕਸੁਰਤਾ ਦਾ ਸਬੂਤ ਦੇਕੇ ਬੋਝ ਹੋਰ ਵਧ ਦਿੱਤਾ ਹੈ।” ਇਸ ਦੌਰਾਨ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਝੱਬਰ ਜਨਰਲ ਸਕੱਤਰ ਚੁਣਿਆ ਗਿਆ।

ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਧਾਮੀ, 1996 ਵਿੱਚ ਸ਼ਾਮਚੁਰਾਸੀ ਹਲਕੇ ਤੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਦੇ ਬਣੇ ਸਨ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਆ ਰਹੇ ਹਨ। ਕਾਰਜਕਾਰੀ ਕਮੇਟੀ ਦੇ ਗਿਆਰਾਂ ਮੈਂਬਰ ਵੀ ਚੁਣੇ ਗਏ, ਜਿਨ੍ਹਾਂ ਵਿੱਚ ਦੋ ਮਹਿਲਾ ਮੈਂਬਰ ਵੀ ਸ਼ਾਮਲ ਸਨ।

ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈਆਂ ਚੋਣਾਂ ਤੋਂ ਪਹਿਲਾਂ, ਪ੍ਰਧਾਨਗੀ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਗਿਆ ਸੀ। ਜਗੀਰ ਕੌਰ ਦੇ ਨਾਮ ‘ਤੇ ਸਹਿਮਤੀ ਨਾ ਬਣਨ ਤੋਂ ਬਾਅਦ ਧਾਮੀ ਨੂੰ ਦੂਜਾ ਮੌਕਾ ਦਿੱਤਾ ਗਿਆ।

Exit mobile version