The Khalas Tv Blog Punjab ਗਰੇਵਾਲ ਨੇ ਕੇਂਦਰ ਦੇ ਫੈਸਲੇ ਪਿੱਛੇ ਦਾ ਦੱਸਿਆ ਅਸਲੀ ਕਾਰਨ
Punjab

ਗਰੇਵਾਲ ਨੇ ਕੇਂਦਰ ਦੇ ਫੈਸਲੇ ਪਿੱਛੇ ਦਾ ਦੱਸਿਆ ਅਸਲੀ ਕਾਰਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ BSF ਦਾ ਅਧਿਕਾਰ ਖੇਤਰ ਵਧਾਏ ਜਾਣ ‘ਤੇ ਸਿਆਸਤ ਗਰਮਾ ਗਈ ਹੈ ਅਤੇ ਕੇਂਦਰ ਦੇ ਇਸ ਫੈਸਲੇ ਦਾ ਪੰਜਾਬ ਸਰਕਾਰ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਬੀਐੱਸਐੱਫ ਦੇ ਮੁੱਦੇ ਬਾਰੇ ਬੋਲਦਿਆਂ ਕਿਹਾ ਕਿ ਡ੍ਰੋਨ 50 ਕਿਲੋਮੀਟਰ ਤੱਕ ਮਾਰ ਸਕਦਾ ਹੈ, ਇਸ ਲਈ ਬੀਐੱਸਐੱਫ ਦਾ ਦਾਇਰਾ ਵਧਾਇਆ ਗਿਆ ਹੈ। ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਬਹੁਤ ਵੱਧ ਗਈ ਹੈ। ਇਸ ਦੇ ਮੱਦੇਨਜ਼ਰ ਕੇਂਦਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀਐੱਸਐੱਫ ਮੁੱਦੇ ‘ਤੇ ਹੁਣ ਸਿਆਸਤ ਕੀਤੀ ਜਾ ਰਹੀ ਹੈ ਤੇ ਰਾਜਨੀਤਕ ਆਗੂ ਨਿੱਜੀ ਸਿਆਸੀ ਫਾਇਦਿਆਂ ਲਈ ਇਸ ਦਾ ਇਸਤੇਮਾਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨਾਲ ਸੂਬੇ ਦੇ ਲਾਅ ਐਂਡ ਆਰਡਰ ਵਿੱਚ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ। ਇਹ ਸੂਬੇ ਖਿਲਾਫ ਕੋਈ ਸਾਜ਼ਿਸ਼ ਨਹੀਂ ਕਿਉਂਕਿ ਇੱਕਲੇ ਪੰਜਾਬ ਵਿੱਚ ਹੀ ਨਹੀਂ, ਸਗੋਂ ਆਸਾਮ ਤੇ ਪੱਛਮੀ ਬੰਗਾਲ ਵਿੱਚ ਇਹ ਫੈਸਲਾ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕੇਂਦਰ ਦੇ ਫੈਸਲੇ ਦਾ ਸਮਰਥਨ ਕੀਤਾ ਗਿਆ ਹੈ ਤੇ ਕੈਪਟਨ ਅਮਰਿੰਦਰ ਸਿੰਘ ਤੋਂ ਵਧੀਆ ਇਸ ਨੂੰ ਕੋਈ ਨਹੀਂ ਸਮਝਦਾ। ਗਰੇਵਾਲ ਨੇ ਕਿਹਾ ਕਿ ਇਹ ਫੈਸਲੇ ਸੂਬੇ ਦੀ ਸੁਰੱਖਿਆ ਦੇ ਲਿਹਾਜ਼ ਨਾਲ ਲਿਆ ਗਿਆ ਹੈ ਤੇ ਇਸ ਨੂੰ ਗਲਤ ਮਾਅਨਿਆਂ ਵਿੱਚ ਨਹੀਂ ਲਏ ਜਾਣਾ ਚਾਹੀਦਾ।

Exit mobile version