‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਸ਼ੁਰੂ ਤੋਂ ਹੀ ਕਿਸਾਨੀ ਅੰਦੋਲਨ ਦੇ ਖਿਲਾਫ ਰਹੇ ਹਨ। ਗਰੇਵਾਲ ਸ਼ੁਰੂ ਤੋਂ ਹੀ ਕਿਸਾਨਾਂ ਪ੍ਰਤੀ ਆਪਣੇ ਵਿਵਾਦਤ ਬੋਲਾਂ ਕਾਰਨ ਚਰਚਾ ਵਿੱਚ ਰਹੇ ਹਨ। ਇੱਕ ਵਾਰ ਫਿਰ ਹਰਜੀਤ ਗਰੇਵਾਲ ਨੇ ਕਿਸਾਨਾਂ ਨੂੰ ਆਪਣੇ ਨਿਸ਼ਾਨੇ ‘ਤੇ ਲਿਆ ਹੈ। ਗਰੇਵਾਲ ਨੇ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਣ ਕਿਸਾਨਾਂ ਬਾਰੇ ਬੋਲਦਿਆਂ ਕਿਹਾ ਕਿ ਸ਼ਹੀਦ ਕਹਿਣ ਨੂੰ ਉਹ ਕਿਹੜਾ ਗੋਲੀ ਨਾਲ ਮਰੇ ਹਨ। ਉਸ ਵੇਲੇ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਵੀ ਸੀ ਕਿ ਬਜ਼ੁਰਗਾਂ, ਬੱਚਿਆਂ ਨੂੰ ਇੱਥੇ ਸਰਦੀ ਜਾਂ ਗਰਮੀ ਵਿੱਚ ਨਾ ਬਿਠਾਉ। ਬੀਜੇਪੀ ਨੇ ਕੋਈ ਗਲਤੀ ਨਹੀਂ ਕੀਤੀ ਹੈ, ਸਾਡੇ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ, ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੇ ਹਿੱਤ ਵਿੱਚ ਹੈ। ਗਰੇਵਾਲ ਨੇ ਕਿਹਾ ਕਿ ਅਸੀਂ ਪੰਜਾਬ ਦੀ ਵੱਡੀ ਧਿਰ ਬਣ ਕੇ ਉੱਭਰਾਂਗੇ। ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਜ਼ਰੂਰਤ ਹੈ। ਤੁਹਾਨੂੰ ਦੱਸ ਦਈਏ ਕਿ ਕਿਤੇ ਨਾ ਕਿਤੇ ਗਰੇਵਾਲ ਨੂੰ ਵੀ ਲੱਗਦਾ ਹੈ ਕਿ ਉਨ੍ਹਾਂ ਦੇ ਬੋਲਣ ਨਾਲ , ਉਨ੍ਹਾਂ ਦੇ ਸ਼ਬਦਾਂ ਨਾਲ ਬੀਜੇਪੀ ਨੂੰ ਨੁਕਸਾਨ ਹੋ ਸਕਦਾ ਹੈ ਕਿਉਂਕਿ ਗਰੇਵਾਲ ਨੇ ਖੁਦ ਜ਼ਿਆਦਾ ਨਾ ਬੋਲਦਿਆਂ ਬਸ ਇਹੀ ਕਿਹਾ ਕਿ ਜੇ ਮੈਂ ਕੁੱਝ ਬੋਲ ਦਿੱਤਾ ਤਾਂ ਕੋਈ ਨੁਕਸਾਨ ਨਾ ਹੋ ਜਾਵੇ।