The Khalas Tv Blog India ਹਰਮੀਤ ਕੌਰ ਢਿੱਲੋਂ ਪੰਜਾਬ ਦੇ ਕਿਸਾਨ ਸੰਘਰਸ਼ ਦੀ ਹਮਾਇਤੀ
India International Punjab

ਹਰਮੀਤ ਕੌਰ ਢਿੱਲੋਂ ਪੰਜਾਬ ਦੇ ਕਿਸਾਨ ਸੰਘਰਸ਼ ਦੀ ਹਮਾਇਤੀ

ਲੰਘੇ ਦਿਨੀਂ ਅਮਰੀਕਾ ਦੇ ਨਵੇਂ  ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਅਮਰੀਕੀ ਵਕੀਲ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਦੇ ਅਹੁਦੇ ਲਈ ਚੁਣਿਆ ਸੀ। ਢਿੱਲੋਂ, ਜੋ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਸਮਰਥਕ ਵੀ ਹੈ ਅਤੇ ‘ਭਾਰਤੀ ਡੈੱਥ ਸਕੂਐਡਜ਼’ ਦਾ ਮੁੱਦਾ ਵੀ ਉਠਾਉਂਦੀ ਰਹੀ ਹੈ। ਬਾਰੇ ਟਰੰਪ ਨੇ ਕਿਹਾ, ‘‘ਨਿਆਂ ਵਿਭਾਗ ਵਿੱਚ ਆਪਣੀ ਨਵੀਂ ਭੂਮਿਕਾ ਵਿੱਚ ਸਾਡੇ ਸੰਵਿਧਾਨਕ ਅਧਿਕਾਰਾਂ ਦੀ ਅਣਥੱਕ ਰੱਖਿਅਕ ਹੋਵੇਗੀ ਅਤੇ ਸਾਡੇ ਨਾਗਰਿਕ ਅਧਿਕਾਰਾਂ ਅਤੇ ਚੋਣ ਕਾਨੂੰਨਾਂ ਨੂੰ ਨਿਰਪੱਖਤਾ ਅਤੇ ਦ੍ਰਿੜਤਾ ਨਾਲ ਲਾਗੂ ਕਰੇਗੀ।’’

ਟਰੰਪ ਨੇ ਇਹ ਵੀ ਅੰਕਿਤ ਕੀਤਾ ਕਿ ਉਹ “ਸਿੱਖ ਧਾਰਮਿਕ ਭਾਈਚਾਰੇ ਦੀ ਇੱਕ ਸਤਿਕਾਰਤ ਮੈਂਬਰ ਹੈ”। ਸੋਸ਼ਲ ਮੀਡੀਆ ਐਕਸ ’ਤੇ ਢਿੱਲੋਂ ਨੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ ਹੈ।

ਆਪਣੇ ਪਰਿਵਾਰ ਦਾ ਖੇਤੀ ਨਾਲ ਜੁੜੇ ਹੋਣ ਬਾਰੇ ਜ਼ਿਕਰ ਕਰਦੇ ਹੋਏ ਢਿੱਲੋਂ ਨੇ ਇੱਕ ਹੋਰ ਪੋਸਟ ਨੇ ਕਿਹਾ, “ਮੈਂ #FarmersProtests ਦੇ ਨਾਲ ਖੜ੍ਹੀ ਹਾਂ”! ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਦਰਸ਼ਨਕਾਰੀਆਂ ਨਾਲ ਮਿਲਣ ਅਤੇ ਸਮਝੌਤਾ ਕਰਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਪੰਜਾਬ ਵਿੱਚ ਪੈਦਾ ਹੋਣ ਦੇ ਨਾਤੇ, ਮੇਰਾ ਦਿਲ ਇਹ ਦੇਖ ਕੇ ਟੁੱਟਦਾ ਹੈ ਕਿ ਪੰਜਾਬੀ ਕਿਸਾਨਾਂ ’ਤੇ ਭਾਰਤੀ ਸਰਕਾਰ ਦੇ ਵੱਡੇ-ਕਾਰਪੋਰੇਸ਼ਨ ਪੱਖੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਹਮਲਾ ਕੀਤਾ ਗਿਆ ਹੈ। ਇਹ ਉਨ੍ਹਾਂ ਦੇ ਖੇਤਾਂ, ਜੀਵਨ ਢੰਗ ਅਤੇ ਸੱਭਿਆਚਾਰ ਨੂੰ ਤਬਾਹ ਕਰ ਦੇਵੇਗਾ। ਪ੍ਰਧਾਨ ਮੰਤਰੀ ਜੀ ਉਨ੍ਹਾਂ ਨੂੰ ਸੁਣੋ, ਉਨ੍ਹਾਂ ਨੂੰ ਮਿਲੋ, ਸਮਝੌਤਾ ਕਰੋ।

 

Exit mobile version