Punjab

ਤੁਸੀਂ ਕਿਸਾਨਾਂ ਨੂੰ ਮਜਬੂਰ ਕਰ ਰਹੇ ਹੋ ਅੰਦੋਲਨ ਲਈ’ !’ਸ਼ਰਮਨਾਕ’ !ਕਿਸਾਨਾਂ ਦੇ ਹੱਕ ‘ਚ ਗੂੰਜੀ ਲੋਕਸਭਾ

harsimrat badal and parneet kaur farmer raise demand

ਬਿਊਰੋ ਰਿਪੋਰਟ : ਸੋਮਵਾਰ ਨੂੰ ਲੋਕਸਭਾ ਦੇ ਵਿੱਚ ਕਿਸਾਨਾਂ ਦੇ ਹੱਕਾਂ ਨੂੰ ਲੈਕੇ ਆਵਾਜ਼ਾਂ ਬੁਲੰਦ ਹੋਈਆਂ ਹਨ । ਮੋਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਖਤਮ ਕਰਨ ਵੇਲੇ ਜਿਹੜੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਉਸ ‘ਤੇ ਹੁਣ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ ਹੈ । ਜਿਸ ਨੂੰ ਲੈਕੇ ਕਿਸਾਨਾਂ ਵਿੱਚ ਕਾਫੀ ਗੁੱਸਾ ਹੈ । 11 ਦਸੰਬਰ ਨੂੰ ਕਿਸਾਨ ਅੰਦੋਲਨ ਦੀ ਵਰ੍ਹੇਗੰਢ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਸਾਰੇ ਲੋਕਸਭਾ ਅਤੇ ਰਾਜਸਭਾ ਦੇ ਐੱਮਪੀਜ਼ ਨੂੰ ਕਿਸਾਨਾਂ ਦੀਆਂ 7 ਮੰਗਾਂ ਪਾਰਲੀਮੈਂਟ ਵਿੱਚ ਚੁੱਕਣ ਦੀ ਅਪੀਲ ਕੀਤੀ ਗਈ ਸੀ । ਜਿਸ ਤੋਂ ਬਾਅਦ ਅਕਾਲੀ ਦਲ ਦੀ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅਤੇ ਪਟਿਆਲਾ ਤੋਂ ਕਾਂਗਰਸ ਦੀ ਐੱਮਪੀ ਪਰਨੀਤ ਕੌਰ ਨੇ ਇਹ ਮੁੱਦਾ ਚੁੱਕਿਆ ।

ਹਰਸਿਮਰਤ ਕੌਰ ਬਾਦਲ ਨੇ ਲੋਕਸਭਾ ਵਿੱਚ ਬੋਲ ਦੇ ਹੋਏ ਕਿਹਾ 9 ਨਵੰਬਰ 2021 ਨੂੰ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ 1 ਕਮੇਟੀ ਬਣਾਈ ਜਾਵੇਗੀ ਜਿਸ ਨਾਲ C2 ਅਤੇ 50 ਫੀਸਦੀ MSP ਗਰੰਟੀ ਇੱਕ ਕਾਨੂੰਨ ਲਿਆਇਆ ਜਾਵੇਗਾ । ਪਰ ਹੁਣ ਤੱਕ ਕਮੇਟੀ ਨੂੰ ਲੈਕੇ ਕਿਸਾਨਾਂ ਨੂੰ ਕੋਈ ਭਰੋਸਾ ਨਹੀਂ ਦਿੱਤਾ ਗਿਆ ਹੈ । ਜਿਸ ਦੀ ਵਜ੍ਹਾ ਕਰਕੇ ਇੱਕ ਵਾਰ ਮੁੜ ਤੋਂ ਕਿਸਾਨ ਦਿੱਲੀ ਆਉਣ ਨੂੰ ਮਜਬੂਰ ਹੋ ਰਹੇ ਹਨ। ਇਹ ਸ਼ਰਮਨਾਕ ਹੈ । ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਜਿਹੜੇ ਕਿਸਾਨ ਸ਼ਹੀਦ ਹੋਏ ਸਨ ਉਨ੍ਹਾਂ ਪਰਿਵਾਰਾਂ ਨੂੰ ਆਰਥਿਕ ਮਦਦ ਦਾ ਵਾਅਦਾ ਕੀਤਾ ਗਿਆ ਸੀ। ਕਿਸਾਨਾਂ ਦੇ ਕੇਸ ਵਾਪਸ ਲੈਣ ਦਾ ਵੀ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਤੱਕ ਇੰਨਾਂ ‘ਤੇ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ ਹੈ। ਸਿਰਫ਼ ਇੰਨਾਂ ਹੀ ਨਹੀਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਉਲਟਾ ਬਿਜਲੀ ਸੋਧ ਬਿੱਲ ਲੋਕਸਭਾ ਵਿੱਚ ਪੇਸ਼ ਕਰ ਦਿੱਤਾ ਗਿਆ । ਜਦਕਿ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਨਾਲ ਵਿਚਾਰਨ ਤੋਂ ਬਿਨਾਂ ਇਸ ਨੂੰ ਨਹੀਂ ਲਿਆਇਆ ਜਾਵੇਗਾ । ਹਰਸਿਮਰਤ ਕੌਰ ਬਾਦਲ ਨੇ ਕਿਹਾ ਪਹਿਲਾਂ ਤਾਂ ਸਰਕਾਰ ਦੀ ਜ਼ਬਾਨ ‘ਤੇ ਭਰੋਸਾ ਹੁੰਦਾ ਸੀ ਹੁਣ ਤੱਕ ਲਿਖਿਅਤ ਵੀ ਭਰੋਸਾ ਨਹੀਂ ਰਿਹਾ ਹੈ।

ਪਟਿਆਲਾ ਤੋਂ ਕਾਂਗਰਸ ਦੀ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਵੀ ਕਿਸਾਨਾਂ ਦੀਆਂ 7 ਮੰਗਾਂ ਨੂੰ ਜ਼ੋਰਦਾਰ ਤਰੀਕੇ ਨਾਲ ਲੋਕਸਭਾ ਵਿੱਚ ਰੱਖਿਆ । ਉਨ੍ਹਾਂ ਨੇ ਕਿਹਾ ਕਿ ਸਰਕਾਰ ਜਲਦ ਕਿਸਾਨਾਂ ਨਾਲ ਗੱਲ ਕਰਕੇ ਸੁਆਮੀਨਾਥਨ ਰਿਪੋਰਟ ਅਤੇ ਸਾਰੀਆਂ ਫਸਲਾਂ ‘ਤੇ MSP ਲਾਗੂ ਕਰੇ। ਇਸ ਤੋਂ ਇਲਾਵਾ ਪਰਨੀਤ ਕੌਰ ਨੇ ਕਿਸਾਨਾਂ ਦੇ ਕਰਜ਼ੇ ਮੁਆਫੀ ਦੀ ਵੀ ਅਹਿਮ ਮੰਗ ਕੇਂਦਰ ਦੇ ਸਾਹਮਣੇ ਰੱਖੀ। ਉਨ੍ਹਾਂ ਕਿਹਾ ਸਰਕਾਰ ਨੂੰ ਬਿਜਲੀ ਬਿੱਲ ‘ਤੇ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ । ਪਰਨੀਤ ਕੌਰ ਨੇ ਲਖੀਮਪੁਰ ਖਿਰੀ ਵਿੱਚ ਜਿੰਨਾਂ ਕਿਸਾਨਾਂ ਦੇ ਖਿਲਾਫ਼ ਕੇਸ ਦਰਜ ਹੋਏ ਹਨ ਉਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਰੱਖੀ । ਪਰਨੀਤ ਕੌਰ ਨੇ ਚਿੰਤਾ ਜਤਾਉਂਦੇ ਹੋਏ ਕਿਹਾ ਮੌਸਮ ਕਿਸਾਨਾਂ ਲਈ ਵੱਡੀ ਮੁਸੀਬਤ ਬਣ ਦਾ ਹੈ ਇ ਲਈ ਫਸਲ ਬੀਮਾ ਯੋਜਨਾ ਨੂੰ ਕਿਸਾਨਾਂ ਦੇ ਨਾਲ ਗੱਲਬਾਤ ਤੋਂ ਬਾਅਦ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ਼ ਦਰਜ ਕੇਸ ਵਾਪਸ ਲੈਣ ਦੀ ਵੀ ਮੰਗ ਜ਼ੋਰਦਾਰ ਤਰੀਕੇ ਨਾਲ ਰੱਖੀ ।