Punjab

ਪੰਜਾਬ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਇਨ੍ਹਾਂ ਉਮੀਦਵਾਰਾਂ ਨੇ ਸਭ ਤੋਂ ਵੱਧ ਕੀਤਾ ਖਰਚ

ਪੰਜਾਬ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਨੇ ਵੱਡੀ ਗਿਣਤੀ ਵਿੱਚ ਪੈਸਾ ਖਰਚਿਆ ਹੈ। ਜਾਣਕਾਰੀ ਮੁਤਾਬਕ 13 ਜੇਤੂ ਉਮੀਦਵਾਰਾਂ ਵਿੱਚੋਂ 11 ਉਮੀਦਵਾਰਾਂ ਨੇ 50 ਲੱਖ ਤੋਂ ਵੱਧ ਦੀ ਰਕਮ ਖਰਚੀ ਹੈ। ਇਨ੍ਹਾਂ 11 ਉਮੀਦਵਾਰਾਂ ਵਿੱਚੋਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਦਾ ਨਾਮ ਪਹਿਲੇ ਨੰਬਰ ‘ਤੇ ਆਉਂਦਾ ਹੈ। ਉਨ੍ਹਾਂ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਵੱਡੀ ਗਿਣਤੀ ਵਿੱਚ ਪੈਸਾ ਖਰਚਿਆ ਹੈ।

ਇਨ੍ਹਾਂ ਚੋਣਾਂ ਵਿੱਚ ਹਰਸਿਮਰਤ ਕੌਰ ਬਾਦਲ ਨੇ ਸਾਰਿਆਂ ਤੋਂ ਵੱਧ 93.24 ਲੱਖ ਰੁਪਏ ਖਰਚ ਕੀਤੇ ਹਨ ਅਤੇ ਚਰਨਜੀਤ ਸਿੰਘ ਚੰਨੀ ਨੇ 85.12 ਲੱਖ ਰੁਪਏ ਖਰਚੇ ਹਨ। ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਨੂੰ ਛੱਡ ਕੇ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਇਹ ਵੀ ਪੜ੍ਹੋ –    ਕੋਟਕਪੂਰਾ ਦੇ ਨੌਜਵਾਨ ਨੇ ਕੈਨੇਡਾ ‘ਚ ਵਧਾਇਆ ਪੰਜਾਬ ਦਾ ਮਾਣ, ਵੱਡੀ ਉਪਲੱਬਧੀ ਕੀਤੀ ਹਾਸਲ