Punjab

ਭਰਾ ਮਜੀਠੀਆ ਦੀਆਂ ਮੁਸੀਬਤਾਂ ਦੇਖ ਕੇ ਰੋਣਹਾਕੀ ਹੋਈ ਹਰਸਿਮਰਤ ਬਾਦਲ

‘ਦ ਖ਼ਾਲਸ ਬਿਊਰੋ : ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਆਪਣੇ ਭਰਾ ਬਿਕਰਮ ਮਜੀਠੀਆ ਦੇ ਡ ਰੱਗ ਮਾਮਲੇ ਨੂੰ ਲੈ ਕੇ ਭਾਵੁਕ ਹੋ ਗਈ । ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਨੂੰ ਝੂਠੇ ਡ ਰੱਗ ਕੇਸ ਵਿੱਚ ਇਨਸਾਫ ਮਿਲੇਗਾ ਅਤੇ ਉਨ੍ਹਾਂ ਨੂੰ ਰੱਬ ਤੋਂ ਇਨਸਾਫ ਦੀ ਪੂਰੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨ ਸ਼ਿਆਂ ਦੇ ਕਾਰਨ ਕਈ ਮਾਵਾਂ ਨੇ ਆਪਣੇ ਬੱਚੇ ਗੁਆ ਲਏ, ਭੈਣਾਂ ਨੇ ਆਪਣੇ ਭਰਾ ਗਵਾਏ ਹਨ। ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਅਤੇ ਮੇਰੇ ਵੀ ਬੱਚੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਦੋਂ ਨਸ਼ੇ ਨਾਲ ਕਿਸੇ ਦੀ ਮੌ ਤ ਹੋ ਜਾਂਦੀ ਹੈ ਤਾਂ ਉਸ ਦੀ ਮਾਂ ਜਾਂ ਭੈਣ ‘ਤੇ ਕੀ ਬੀਤਦੀ ਹੈ ਉਹ ਉਸ ਨੂੰ ਚੰਗੀ ਤਰ੍ਹਾਂ ਮਹਿਸੂਸ ਕਰ ਸਕਦੀ ਹੈ।

ਹਰਸਿਮਰਤ ਨੇ ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਨਸ਼ਾ ਅਤੇ ਬੇਅਦਬੀ ਦੋਵਾਂ ‘ਤੇ ਰਾਜਨੀਤੀ ਕੀਤੀ ਹੈ। ਕੁਝ ਦਿਨਾਂ ਤੋਂ ਕਾਂਗਰਸ ਨੇ ਸਿਧਾਰਥ ਚਟੋਪਾਧਿਆਏ ਨੂੰ ਡੀਜੀਪੀ ਨਿਯੁਕਤ ਕਰਕੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਿਆ। ਬਿਕਰਮ ਨੂੰ ਫਸਾਇਆ ਗਿਆ ਹੈ। ਪਰ ਹੁਣ ਉਨ੍ਹਾਂ ਨੂੰ ਸਿਰਫ਼ ਰੱਬ ‘ਤੇ ਹੀ ਭਰੋਸਾ ਹੈ। ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ‘ਤੇ ਉਨ੍ਹਾਂ ਨੂੰ ਬਹੁਤ ਮਾਣ ਹੈ ਅਤੇ ਉਹ ਬੇਕਸੂਰ ਹੈ।