Punjab

ਮੂਵੀ ‘Emergency’ ‘ਤੇ ਹਰਸਿਮਰਤ ਬਾਦਲ ਦਾ ਬਿਆਨ, ਕਿਹਾ ‘ਸਿੱਖਾਂ ਨੂੰ ਬਦਨਾਮ ਨਾ ਕੀਤਾ ਜਾਵੇ’

ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸੇ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਕੰਗਨਾ ਰਾਣੌਤ ਦੀ ਫਿਲਮ ‘ਐਮਰਜੈਂਸੀ’ ‘ਤੇ ਬੋਲਦਿਆਂ ਕਿਹਾ ਕਿ ਕੰਗਨਾ ਹਮੇਸ਼ਾ ਵਿਵਾਦਤ ਗੱਲਾਂ ਕਰਦੀ ਹੈ।

ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਬਾਦਲ ਨੇ ਕਿਹਾ ਕਿ ਜੇਕਰ ਇਸ ਫਿਲਮ ਵਿੱਚ ਸਿੱਖਾਂ ਖਿਲਾਫ ਕੁਝ ਦਿਖਾਇਆ ਗਿਆ ਹੈ ਤਾਂ ਇਸਦਾ ਸਿੱਧਾ ਮਤਲਵ ਇਹ ਨਿਕਲਦਾ ਹੈ ਕਿ ਭਾਜਪਾ ਅਤੇ ਪ੍ਰਧਾਨ  ਮੰਤਰੀ ਖੁਦ ਇਸ ਤੋਂ ਮੋਹਰ ਲਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਸਭ ਤੋਂ ਵੱਡਾ ਯੋਗਦਾਨ ਸ਼੍ਰੋਮਣੀ ਅਕਾਲੀ ਦਲ ਨੇ ਪਾਇਆ ਹੈ। ਬਾਦਲ ਨੇ ਕਿਹਾ ਕਿ ਸਭ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਆਪਣੀਆਂ ਗ੍ਰਿਫਤਾਰੀਆਂ ਦਿੱਤੀਆਂ ਸਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਐਮਰਜੈਂਸੀ ਚੱਲੀ, ਉਦੋਂ ਤੱਕ ਅਕਾਲੀ ਦਲ ਨੇ ਗ੍ਰਿਫਤਾਰੀਆਂ ਦਿੱਤੀਆਂ ਅਤੇ ਸਭ ਤੋਂ ਵੱਡੀ ਲੜਾਈ ਲੜੀ।

ਉਨ੍ਹਾਂ ਨੇ ਕਿਹਾ ਕਿ ਸਿੱਖ ਨੂੰ ਬਦਨਾਮ ਨਾ ਕੀਤਾ ਜਾਵੇ। ਬਾਦਲ ਨੇ ਕਿਹਾ ਕਿ ‘ਸਭ ਦਾ ਸਾਥ’ ਨਾਅਰੇ ਤੋਂ ਬਾਅਦ ਸਿੱਖਾਂ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ SGPC  ਨੂੰ ਫਿਲਮ ਦਿਖਾਉਣੀ ਚਾਹੀਦੀ ਹੈ।