ਬਿਉਰੋ ਰਿਪੋਰਟ – ਅਕਾਲੀ ਦਲ ਅਤੇ ਕਾਂਗਰਸ ਦੇ ਇਤਿਹਾਸ ਵਿੱਚ ਸ਼ਾਇਦ ਪਹਿਲੀ ਵਾਰ ਸੀ ਜਦੋਂ ਕਿਸੇ ਮੁੱਦੇ ‘ਤੇ ਰਾਹੁਲ ਗਾਂਧੀ ਅਤੇ ਹਰਸਿਮਰਤ ਕੌਰ ਬਾਦਲ ਨੇ ਇੱਕ ਦੂਜੇ ਦਾ ਨਾਂ ਲੈਕੇ ਸਹਿਮਤੀ ਜਤਾਈ ਹੋਵੇ। ਲੋਕ ਸਭਾ ਵਿੱਚ ਜਦੋਂ ਰਾਹੁਲ ਗਾਂਧੀ ਰਾਸ਼ਟਰਪਤੀ ਦੇ ਧੰਨਵਾਦ ਮਤੇ ‘ਤੇ ਬੋਲ ਰਹੇ ਸੀ ਤਾਂ ਕਿਸਾਨਾਂ ਦੇ ਮੁੱਦੇ ‘ਤੇ ਬੋਲ ਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ 3 ਕਾਲੇ ਖੇਤੀ ਕਾਨੂੰਨ ਦੀ ਵਜ੍ਹਾ ਕਰਕੇ 700 ਕਿਸਾਨ ਸ਼ਹੀਦ ਹੋ ਗਏ ਅਸੀਂ ਮੋਨ ਰੱਖਣ ਲਈ ਕਿਹਾ ਤਾਂ ਉਨ੍ਹਾਂ ਨੂੰ ਦਹਿਸ਼ਤਗਰਦ ਕਿਹਾ ਗਿਆ ਤਾਂ ਹਰਸਿਮਰਤ ਕੌਰ ਬਾਦਲ ਦੀ ਸਹਿਮਤੀ ਵਾਲੀ ਅਵਾਜ਼ ਆਈ ਤਾਂ ਰਾਹੁਲ ਗਾਂਧੀ ਨੇ ਕਿਹਾ ਤੁਹਾਡੀ ਭਾਈਵਾਲ ਹਰਸਿਮਰਤ ਕੌਰ ਬਾਦਲ ਵੀ ਸਾਡੇ ਨਾਲ ਸਹਿਮਤ ਹੈ। ਇਸ ਤੋਂ ਬਾਅਦ ਬਠਿੰਡਾ ਤੋਂ ਅਕਾਲੀ ਦਲ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਖੁੱਲ ਕੇ ਆਪਣੀ ਗੱਲ ਵੀ ਰੱਖੀ।
ਲੋਕਸਭਾ ਦੇ ਬਾਹਰ ਅਕਾਲੀ ਦਲ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਮੁੱਦੇ ਸਹੀ ਢੰਗ ਨਾਲ ਚੁੱਕੇ ਹਨ। ਅੱਜ ਤੱਕ ਸਰਕਾਰ ਨੇ ਇਹ ਮੰਨਿਆ ਹੀ ਨਹੀਂ ਹੈ ਕਿ 700 ਕਿਸਾਨਾਂ ਦੀ ਮੌਤ ਹੋਈ ਹੈ। ਉਨ੍ਹਾਂ ਨੂੰ MSP ਕਾਨੂੰਨ ਦਾ ਵਾਅਦਾ ਕਰਕੇ ਚੁੱਕਿਆ ਗਿਆ ਪਰ ਹੁਣ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ,ਹੁਣ ਵੀ ਉਨ੍ਹਾਂ ਨੂੰ ਧਰਨੇ ‘ਤੇ ਬੈਠਣਾ ਪੈ ਰਿਹਾ ਹੈ। ਸਿਰਫ਼ ਇੰਨਾਂ ਹੀ ਨਹੀਂ ਪੰਜਾਬ ਦੇ ਕਿਸਾਨਾਂ ਨੂੰ ਦਹਿਸ਼ਤਗਰਦ,ਖਾਲਿਸਤਾਨੀ ਅਤੇ ਵੱਖਵਾਦੀ ਕਰਕੇ ਸੰਬੋਧਿਤ ਕੀਤਾ ਗਿਆ। ਹਰਸਿਮਰਤ ਕੌਰ ਬਾਦਲ ਨੇ ਕਿਹਾ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਆਮਦਨ ਡਬਲ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਵੀ ਪੂਰਾ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ – ਸਿੱਧੂ ਮੂਸੇਵਾਲਾ ਦਾ ਮੁੱਦਾ ਲੋਕਸਭਾ ‘ਚ ਗੂੰਝਿਆ! ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪੁੱਛਿਆ ਇਹ ਵੱਡਾ ਸਵਾਲ