The Khalas Tv Blog India ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਅਨਪੂਰਨਾ ਦੇਵੀ ਨਾਲ ਕੀਤੀ ਮੁਲਾਕਾਤ, ਆਂਗਨਵਾੜੀ ਨੂੰ ਲੈ ਕੇ ਰੱਖੀ ਇਹ ਮੰਗ
India Punjab

ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਅਨਪੂਰਨਾ ਦੇਵੀ ਨਾਲ ਕੀਤੀ ਮੁਲਾਕਾਤ, ਆਂਗਨਵਾੜੀ ਨੂੰ ਲੈ ਕੇ ਰੱਖੀ ਇਹ ਮੰਗ

ਬਠਿੰਡਾ (Bathinda) ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur badal) ਵੱਲੋਂ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਅਨਪੂਰਨਾ ਦੇਵੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਆਂਗਨਵਾੜੀ ਰਾਸ਼ਨ ਦੀ ਖਰੀਦ ਅਤੇ ਸਪਲਾਈ ਵਿੱਚ ਫੈਲੇ ਭ੍ਰਿਸਟਾਚਾਰ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਆਲ ਇੰਡੀਆ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੀ ਪ੍ਰਧਾਨ ਹਰਗੋਬਿੰਦ ਕੌਰ ਨਾਲ ਮਿਲ ਕੇ ਮੰਤਰੀ ਨੂੰ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਰਾਹੀਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਨੂੰ ਦਿੱਤੇ ਜਾ ਰਹੇ ਰਾਸ਼ਨ ਦੀ ਖਰੀਦ ਅਤੇ ਸਪਲਾਈ ਵਿੱਚ ਫੈਲੇ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।

ਇਸ ਸਮੇਂ ਅਨਪੂਰਨਾ ਦੇਵੀ ਨੂੰ ਇਹ ਵੀ ਦੱਸਿਆ ਕਿ ਇੰਟੈਗਰੇਟਿਡ ਚਾਈਲਡ ਹੈਲਥਕੇਅਰ (ਆਈਸੀਐਚ) ਪ੍ਰੋਗਰਾਮ ਤਹਿਤ ਲਾਭਪਾਤਰੀਆਂ ਨੂੰ ਸਬ ਸਟੈਂਡਰਡ ਫੂਡ ਆਰਟੀਕਲ ਮੁਹੱਈਆ ਕਰਵਾਇਆ ਜਾ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਹਿਕਾਰੀ ਸਭਾ ਤੋਂ ਦੁੱਧ ਦਾ ਪਾਊਡਰ, ‘ਘਿਓ’ ਅਤੇ ‘ਪੰਜੀਰੀ’ ਸਪਲਾਈ ਕਰਨ ਦੀ ਜ਼ਿੰਮੇਵਾਰੀ ਖੋਹ ਲਈ ਹੈ। ਵੇਰਕਾ ਪ੍ਰਾਈਵੇਟ ਬਲੈਕ ਲਿਸਟ ਕੰਪਨੀ ਦੇ ਹੱਕ ਵਿੱਚ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਇਸ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਵਾਲਿਆਂ ਨੂੰ ਨੌਕਰੀ ਤੋਂ ਬਰਖਾਸਤ ਜਾਂ ਮੁਅੱਤਲ ਕੀਤਾ ਜਾ ਰਿਹਾ ਹੈ।

Image

Exit mobile version