The Khalas Tv Blog Punjab ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ, ਕੇਂਦਰੀ ਮੰਤਰੀ ਨੇ ਕੀਤਾ ਦਾਅਵਾ
Punjab

ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ, ਕੇਂਦਰੀ ਮੰਤਰੀ ਨੇ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ:- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਰਹਿੰਦਿਆਂ ਕਦੇ ਵੀ ਨਵੇਂ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ।  ਹਰਸਿਮਰਤ ਬਾਦਲ ਵੱਲੋਂ ਕੇਂਦਰੀ ਮੰਤਰੀ ਮੰਡਲ ਦੀਆਂ ਮੀਟਿੰਗਾਂ ਦੌਰਾਨ ਬਿੱਲਾਂ ਬਾਰੇ ਆਪਣਾ ਪੱਖ ਰੱਖਣ ਦੇ ਦਾਅਵਿਆਂ ਬਾਰੇ ਪੁਰੀ ਨੇ ਕਿਹਾ ਕਿ ਉਨ੍ਹਾਂ ਇਸ ਬਾਰੇ ਨਾ ਕਦੇ ਕੁੱਝ ਸੁਣਿਆ ਅਤੇ ਨਾ ਹੀ ਦੇਖਿਆ।

ਕੇਂਦਰੀ ਮੰਤਰੀ ਨੇ ਕਿਹਾ ਕਿ 6 ਸਤੰਬਰ ਤੋਂ ਪਹਿਲਾਂ ਅਕਾਲੀ ਦਲ ਦੀ ਸੁਰ ਹੋਰ ਸੀ ਅਤੇ ਹਰਸਿਮਰਤ ਵੱਲੋਂ ਅਸਤੀਫ਼ਾ ਦੇਣ ਤੇ ਗੱਠਜੋੜ ’ਚੋਂ ਬਾਹਰ ਆਉਣ ਮਗਰੋਂ ਇਹ ਬਿਲਕੁਲ ਹੀ ਬਦਲ ਗਈ ਹੈ। ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਅਤੇ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਤਿੰਨ ਮਹੀਨਿਆਂ ਤੋਂ ਇਨ੍ਹਾਂ ਆਰਡੀਨੈਂਸਾਂ ‘ਤੇ ਮੋਦੀ ਸਰਕਾਰ ਦੇ ਨਾਲ ਸੀ, ਪਰ ਹੁਣ ਇਹ ਵੀ ਇਸ ਰਾਜਨੀਤਿਕ ਡਰਾਮੇ ਵਿੱਚ ਸ਼ਾਮਲ ਹੋ ਗਿਆ ਹੈ।

ਹਰਦੀਪ ਪੁਰੀ ਨੇ ਕਿਹਾ ਕਿ ਕਾਂਗਰਸ ਦੇ 2019 ਦੇ ਚੋਣ ਮੈਨੀਫੈਸਟੋ ਵਿੱਚ ਵੀ ਇਨ੍ਹਾਂ ਕਿਸਾਨ ਆਰਡੀਨੈਂਸਾਂ ਦਾ ਵੇਰਵਾ ਦਿੱਤਾ ਗਿਆ ਹੈ, ਪਰ ਕਾਂਗਰਸ ਇਨ੍ਹਾਂ ਆਰਡੀਨੈਂਸਾਂ ਬਾਰੇ ਕਿਸਾਨਾਂ ਨੂੰ ਝੂਠ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ‘ਆਪ’ ਅਤੇ ਅਕਾਲੀ ਦਲ ਕਹਿ ਰਹੇ ਹਨ ਕਿ ਕੇਂਦਰ ਸਰਕਾਰ MSP ਨੂੰ ਹਟਾਉਣ ਜਾ ਰਹੀ ਹੈ, ਜਦਕਿ ਮੋਦੀ ਸਰਕਾਰ ਵਾਰ-ਵਾਰ ਇਹ ਕਹਿ ਰਹੀ ਹੈ ਕਿ MSP ਖਤਮ ਨਹੀਂ ਹੋਵੇਗੀ।

ਮੋਦੀ ਸਰਕਾਰ ਕਹਿ ਰਹੀ ਹੈ ਕਿ ਮੰਡੀਆਂ ਵਿੱਚ ਵੀ ਕੋਈ ਤਬਦੀਲੀ ਨਹੀਂ ਹੋਵੇਗੀ ਅਤੇ ਸਰਕਾਰ ਮੰਡੀਆਂ ਵਿੱਚ ਆਉਣ ਵਾਲੀ ਫਸਲ ਦਾ ਇੱਕ-ਇੱਕ ਅਨਾਜ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਸਰਕਾਰੀ ਖਰੀਦ ਵੀ ਸ਼ੁਰੂ ਹੋ ਗਈ ਹੈ। ਪਰ ਕਾਂਗਰਸ, ਆਪ ਅਤੇ ਅਕਾਲੀ ਦਲ ਵਾਰ-ਵਾਰ ਇਸ ਮੁੱਦੇ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।

ਹਰਦੀਪ ਪੁਰੀ ਨੇ ਕਿਹਾ ਕਿ ਕਾਂਗਰਸ ਵੱਲੋਂ ਕਿਸਾਨ ਦਾ ਟਰੈਕਟਰ ਸਾੜਨਾ ਅਤੇ ਭਾਜਪਾ ਦਫ਼ਤਰਾਂ ਵਿੱਚ ਦਾਖਲ ਹੋ ਕੇ ਨਾਅਰੇਬਾਜ਼ੀ ਕਰਨਾ ਜਨਤਕ ਗੁੰਡਾਗਰਦੀ ਹੈ। ਕਿਸਾਨ ਕਦੇ ਵੀ ਆਪਣਾ ਟਰੈਕਟਰ ਨਹੀਂ ਸਾੜਨਗੇ ਕਿਉਂਕਿ ਉਹ ਆਪਣੇ ਸਾਧਨਾਂ ਦੀ ਪੂਜਾ ਕਰਦੇ ਹਨ I ਭਾਜਪਾ ਵਰਕਰ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਅਤੇ ਜਵਾਬ ਦੇਣ ਦੇ ਯੋਗ ਹਨ।

Exit mobile version