Punjab

ਅਕਾਲੀ ਦਲ ਨੇ ਹਰਸਿਮਰਤ ਬਾਦਲ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ! ਗਾਬੜੀਆਂ ਤੇ ਝੂੰਦਾਂ ਨੂੰ ਵੀ ਲਗਾਇਆ ਇੰਚਾਰਜ

ਬਿਊਰੋ ਰਿਪੋਰਟ –   ਸ਼੍ਰੋਮਣੀ ਅਕਾਲੀ ਦਲ (SAD) ਨੇ ਜ਼ਿਮਨੀ ਚੋਣਾਂ ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਗਿੱਦੜਬਾਹਾ ਹਲਕੇ ਦੀ ਕਮਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੂੰ ਸੌਂਪ ਦਿੱਤੀ ਹੈ। ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਹਲਕੇ ਵਿੱਚ ਪ੍ਰਚਾਰ ਦੀ ਕਮਾਨ ਸੰਭਾਲਣਗੇ।

ਇਸ ਦੇ ਨਾਲ ਹੀ ਪਾਰਟੀ ਨੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆਂ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਦਾ ਇੰਚਾਰਜ ਲਗਾਇਆ ਗਿਆ ਹੈ। ਇਹ ਐਲਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਦਿੱਤੇ ਗਏ ਹਨ ਅਤੇ ਇਸ ਦਾ ਐਲਾਨ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕੀਤਾ ਹੈ।

 

https://x.com/drcheemasad/status/1831274138419200081

 

ਇਹ ਵੀ ਪੜ੍ਹੋ –   ਗੁਰਦਾਸਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਵੱਡਾ ਵਿਵਾਦ! ਦਲਿਤ ਸਮਾਜ ਦੇ ਲੋਕਾਂ ਨੂੰ ਨਹੀਂ ਦਿੱਤੇ ਗਏ ਪਾਵਨ ਸਰੂਪ