‘ਦ ਖ਼ਾਲਸ ਬਿਊਰੋ (ਪੁਨੀਤ ਕੌੌਰ) :- ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਕਿਸਾਨੀ ਅੰਦੋਲਨ ਵਿੱਚ ਕਰੋਨਾ ਦੀ ਦਸਤਕ ‘ਤੇ ਬਿਆਨ ਦਿੰਦਿਆਂ ਕਿਹਾ ਕਿ ‘ਸਿਹਤ ਮੰਤਰਾਲੇ ਨੇ ਵੈਕਸੀਨੇਸ਼ਨ ਅਤੇ ਟੈਸਟਿੰਗ ਦੇ ਇੰਤਜ਼ਾਮ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਦੇ ਲਈ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਜੇਕਰ ਧਰਨੇ ਵਿੱਚ ਬੈਠਣਾ ਹੈ ਤਾਂ ਕਰੋਨਾ ਪ੍ਰੋਟੋਕੋਲ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਥੋੜ੍ਹੇ ਦਿਨਾਂ ਲਈ ਮੁਲਤਵੀ ਕੀਤਾ ਜਾਵੇ ਭਾਵ ਰੋਕਿਆ ਜਾਵੇ’।