The Khalas Tv Blog Punjab ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ
Punjab

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਖੱਟਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਗ੍ਹਾ ਗੱਲਬਾਤ ਕਰਨ ਕਿਉਂਕਿ ਗੱਲਬਾਤ ਦੇ ਨਾਲ ਹੀ ਮਸਲੇ ਦਾ ਹੱਲ ਨਿਕਲੇਗਾ। ਖੱਟਰ ਨੇ ਕੇਂਦਰ ਸਰਕਾਰ ਦੀ ਤਾਰੀਫ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਖੇਤੀ ਕਾਨੂੰਨ ਵੀ ਕਿਸਾਨਾਂ ਦੇ ਹੱਕ ਵਿੱਚ ਹਨ।

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਹੁਣ ਦਿੱਲੀ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਵਿੱਚ ਰੈਲੀ ਕਰਨ ਦੀ ਆਗਿਆ ਦੇ ਦਿੱਤੀ ਹੈ। ਦਿੱਲੀ ਸਰਕਾਰ ਨੇ ਰਾਮਲੀਲਾ ਮੈਦਾਨ ਦੀ ਜਗ੍ਹਾ ਬੁਰਾੜੀ ਮੈਦਾਨ ਵਿੱਚ ਰੈਲੀ ਕਰਨ ਦੀ ਆਗਿਆ ਦਿੱਤੀ ਹੈ।

Exit mobile version