India Punjab

ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤੀ ਪ੍ਰਕਾਸ਼ ਬਾਦਲ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।  ਦੱਸ ਦਈਏ ਕਿ ਧਾਨ ਮੰਤਰੀ ਨਰਿੰਦਰ ਮੋਦੀ PM ਮੋਦੀ ਨੇ ਪ੍ਰਕਾਸ਼ ਸਿੰਘ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਸੀ । ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਸੀ ਕਿ ਮੈਂ ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।

 ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਅਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ। ਫਰਵਰੀ ਵਿੱਚ ਉਨ੍ਹਾਂ ਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ।