ਬਿਊਰੋ ਰਿਪੋਰਟ (10 ਸਤੰਬਰ 2025): ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਭਾਵੇਂ ਬੰਨ੍ਹਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ 2 ਹਜ਼ਾਰ ਤੋਂ ਵੱਧ ਪਿੰਡ ਡੁੱਬੇ ਹੋਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।
सेवा परमो धर्मः!
आदरणीय प्रधानमंत्री श्री @narendramodi जी के मार्गदर्शन में, प्राकृतिक आपदा की इस कठिन घड़ी में ‘सेवा ही सर्वोपरि’ के मंत्र का पालन करते हुए आज भगवान श्रीकृष्ण और गीता की पवित्र भूमि कुरुक्षेत्र से पंजाब के बाढ़ प्रभावित लोगों व पशुओं के लिए ट्रकों से राहत… pic.twitter.com/DvKZyDwtfp
— Nayab Saini (@NayabSainiBJP) September 10, 2025
ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਤੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ। ਉਨ੍ਹਾਂ ਕਿਹਾ, “ਹਰਿਆਣਾ ਇਸ ਸੰਕਟ ਦੀ ਘੜੀ ਵਿੱਚ ਭਰਾ ਵਾਂਗ ਪੰਜਾਬ ਦੇ ਨਾਲ ਖੜ੍ਹਾ ਹੈ।”
ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਨਾਲ ਭਰੇ 20 ਟਰੱਕ ਭੇਜੇ। ਇਨ੍ਹਾਂ ਵਿੱਚ ਖਾਣ-ਪੀਣ ਦੀਆਂ ਚੀਜ਼ਾਂ, ਜਾਨਵਰਾਂ ਲਈ ਚਾਰਾ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ। ਇਸਤੋਂ ਪਹਿਲਾਂ ਵੀ ਹਰਿਆਣਾ 15 ਟਰੱਕ ਰਾਹਤ ਸਮੱਗਰੀ ਭੇਜ ਚੁੱਕਾ ਹੈ।