‘ਦ ਖ਼ਾਲਸ ਬਿਊਰੋ :- ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਵੱਡੇ ਪ੍ਰਦਰਸ਼ਨ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਸੇ ਥਾਂ ‘ਤੇ ਹੀ ਧਰਨਾ ਲਾ ਦੇਣਗੇ ਅਤੇ ਪੂਰੀ ਤਰ੍ਹਾਂ ਨਾਲ ਚੱਕਾ ਜਾਮ ਕਰ ਦੇਣਗੇ। ਕਿਸਾਨਾਂ ਦੀ ਇਸ ਚਿਤਾਵਨੀ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਮਨੋਹਰ ਲਾਲ ਨੇ ਵੀਡੀਓ ਟਵੀਟ ਕਰਦੇ ਹੋਏ ਕਿਹਾ ਕਿ “ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਉਹ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਦਿੱਲੀ ਜਾਣ ਦੇ ਪ੍ਰੋਗਰਾਮ ਵਿੱਚ ਹਿੱਸਾ ਨਾ ਲੈਣ ਕਿਉਂਕਿ ਖੇਤੀ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹਨ”।