‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਅਤੇ ਕਿਸਾਨ ਲੀਡਰ ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਕਿਸਾਨ ਗ੍ਰਿਫਤਾਰੀਆਂ ਦੇਣ ਲਈ ਟੋਹਾਣਾ ਦੀ ਅਨਾਜ ਮੰਡੀ ‘ਤੇ ਪਹੁੰਚੇ ਹੋਏ ਹਨ। ਕਿਸਾਨ ਲੀਡਰ ਯੋਗਿੰਦਰ ਯਾਦਵ ਵੀ ਗ੍ਰਿਫਤਾਰੀ ਦੇਣ ਲਈ ਪਹੁੰਚੇ ਹਨ। ਕਿਸਾਨ ਅਨਾਜ ਮੰਡੀ ਤੋਂ ਪੈਦਲ ਮਾਰਚ ਕਰਦੇ ਹੋਏ ਟੋਹਾਣਾ ਸਿਟੀ ਥਾਣੇ ਗ੍ਰਿਫਤਾਰੀਆਂ ਦੇਣ ਲਈ ਜਾਣਗੇ। ਇਸ ਮੌਕੇ ਟੋਹਾਣਾ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ। ਕਿਸਾਨਾਂ ਨੇ ਜੇਜੇਪੀ ਵਿਧਾਇਕ ਦੇਵੇਂਦਰ ਬਬਲੀ ਨੂੰ ਕਿਸਾਨਾਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ ਅਤੇ ਪੁਲਿਸ ਨੂੰ ਉਸਦੇ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ।
ਹਰਿਆਣਾ ਵਿੱਚ ਜੇਜੇਪੀ ਵਿਧਾਇਕ ਦੇਵੇਂਦਰ ਬਬਲੀ ਦੇ ਨਾਲ ਕਿਸਾਨਾਂ ਦੀ ਮੁੱਠਭੇੜ ਹੋਈ ਸੀ, ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕਈ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਲਈ ਅੱਜ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਕਿਸਾਨ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਦੀਆਂ ਕੀਤੀਆਂ ਗਈਆਂ ਗ੍ਰਿਫਤਾਰੀਆਂ ਦੇ ਵਿਰੋਧ ਵਿੱਚ ਟੋਹਾਣਾ ਸਿਟੀ ਥਾਣੇ ਦੇ ਬਾਹਰ ਪਹੁੰਚੇ ਹੋਏ ਹਨ।