India

ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਦਿੱਲੀ ‘ਚ ਜ਼ਰੂਰੀ ਸਮਾਨ ਨੂੰ ਬੰਦ ਕਰਨ ਦੀ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਨਾਲ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ ਵੱਡਾ ਐਲਾਨ ਕਰ ਦਿੱਤਾ ਹੈ, ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਪ੍ਰੈਸਕਾਂਨਫਰੰਸ ਰਾਹੀਂ ਸਭ ਤੋਂ ਪਹਿਲਾਂ ਤੇ ਕੇਂਦਰ ਸਰਕਾਰ ਵੱਲੋਂ ਸੱਦਾ ਨਾ ਦੇਣ ‘ਤੇ ਕਰੜਾ ਇਤਰਾਜ਼ ਜਤਾਇਆ, ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰ ਇਸ ਨੂੰ ਸਿਰਫ਼ ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਬਣਾਉਣਾ ਚਾਉਂਦੀ ਹੈ ਜਦਕਿ ਇਹ ਪੂਰੇ ਦੇਸ਼ ਦੇ ਕਿਸਾਨਾਂ ਦਾ ਅੰਦੋਲਨ ਹੈ। ਉਨ੍ਹਾਂ ਕਿਹਾ ਖੇਤੀ ਕਾਨੂੰਨ ਦੇ ਖਿਲਾਫ਼ ਹਰਿਆਣਾ ਦੇ ਵੀ ਹਜ਼ਾਰਾ ਕਿਸਾਨ ਸ਼ਾਮਲ ਹਨ।

ਕਿਸਾਨਾਂ ਦੀ ਕੇਂਦਰ ਨੂੰ ਚਿਤਾਵਨੀ

ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮਿਲਣ ਦਾ ਸੱਦਾ ਦਿੱਤਾ ਹੈ

ਕੇਂਦਰੀ ਖੇਤੀ-ਬਾੜੀ ਮੰਤਰਾਲੇ ਵੱਲੋਂ ਕਿਸਾਨਾਂ ਨੂੰ 3 ਵਜੇ ਮੀਟਿੰਗ ਦਾ ਲਿਖਿਤ ਸੱਦਾ ਦਿੱਤਾ ਹੈ, ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿੱਚ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ 13 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਨਾਲ ਕੇਂਦਰੀ ਖੇਤੀ-ਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਪਿਉਸ਼ ਗੋਇਲ ਨੇ ਮੀਟਿੰਗ ਕੀਤੀ ਸੀ, ਪਰ ਕੋਈ ਸਿੱਟਾ ਨਹੀਂ ਨਿਕਲ ਸਕਿਆ ਸੀ।