India

ਹਰਿਆਣਾ ਦੇ ਪੱਤਰਕਾਰ ਹੋ ਜਾਣ ਤਿਆਰ, ਖੱਟਰ ਸਰਕਾਰ ਨੇ ਕਰ ਦਿੱਤਾ ਨਵਾਂ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਪੱਤਰਕਾਰਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਹਰਿਆਣਾ ਦੇ ਮੁੱਖ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰ ਜ਼ਿਲ੍ਹੇ ਦੇ ਮੀਡਿਆ ਸੈਂਟਰਾਂ ਵਿੱਚ ਪੱਤਰਕਾਰਾਂ ਨੂੰ ਕੋਰੋਨਾ ਟੀਕਾ ਲਗਾਇਆ ਜਾਵੇਗਾ। ਇਸ ਦਾ ਪ੍ਰਬੰਧ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਲੋਕ ਸੰਪਰਕ ਦੇ ਅਧਿਕਾਰੀਆਂ ਦੇ ਜਿੰਮੇ ਲਗਾਇਆ ਗਿਆ ਹੈ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹਰਿਆਣਾ ਦੇ ਪੱਤਰਕਾਰਾਂ ਨੂੰ ਕਰੋਨਾ ਯੋਧਾ ਵੀ ਐਲਾਨਿਆਂ ਗਿਆ ਸੀ।