India

ਹਰਿਆਣਾ ਸਰਕਾਰ ਦਾ ਬਜਟ ਪੇਸ਼ , ਦੇਖੋ ਕੀ ਨਿਕਲਿਆ ਪਿਟਾਰੇ ਚੋਂ

Haryana government budget presentation

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿੱਤ ਵਰ੍ਹੇ 2023-24 ਲਈ ਗਠਜੋੜ ਸਰਕਾਰ ਦਾ 1,83,950 ਕਰੋੜ ਦਾ ਬਜਟ ਪੇਸ਼ ਕੀਤਾ ਹੈ। ਇਹ ਇਸ ਸਰਕਾਰ ਦਾ ਚੌਥਾ ਬਜਟ ਹੈ। ਪਿਛਲੇ ਸਾਲ ਬਜਟ 1,64,808 ਕਰੋੜ ਰੁਪਏ ਦਾ ਸੀ। ਹਰਿਆਣਾ ਸਰਕਾਰ ਨੇ ਇਸ ਸਾਲ ਇਸ ਬਜਟ ਵਿਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਪਰ ਸਿਹਤ ਅਤੇ ਸਿੱਖਿਆ ਦੇ ਬਜਟ ਵਿੱਚ ਵਾਧਾ ਕੀਤਾ ਹੈ।

ਜਾਰੀ ਬਜਟ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਨੇ ਭਖਵੇਂ ਮੁੱਦੇ ਚੰਡੀਗੜ੍ਹ ਵਿੱਚ ਨਵੀਂ ਵਿਧਾਨਸਭਾ ਲਈ ਵੀ 50 ਕਰੋੜ ਰੁਪਏ ਦਾ ਐਲਾਨ ਕੀਤਾ ਹੈ, ਜਦਕਿ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਦਾ ਵੀ ਫੈਸਲਾ ਕੀਤਾ ਹੈ, ਜੋ ਕਿ 1 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਨੂੰ 2500 ਤੋਂ ਵਧਾ ਕੇ 2750 ਰੁਪਏ ਕਰ ਦਿੱਤਾ ਹੈ। ਇਸ ਦੇ ਨਾਲ ਹੀ ਖੇਡ ਦੇ ਬਜਟ ਵਿੱਚ 11 ਫੀਸਦ ਦਾ ਵਾਧਾ ਕੀਤਾ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੀ ਵਾਰ ਜੁਲਾਈ 2021 ਵਿੱਚ ਉਸ ਸਮੇਂ ਦੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਪੈਨਸ਼ਨ ਵਿੱਚ ਦੁੱਗਣਾ ਵਾਧਾ ਕੀਤਾ ਸੀ, ਜੋ ਕਿ ਅਕਾਲੀ ਸਰਕਾਰ ਸਮੇਂ 750 ਰੁਪਏ ਤੋਂ 1500 ਰੁਪਏ ਕਰ ਦਿੱਤਾ ਗਿਆ ਸੀ।