‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਸਾਨਾਂ ਲਈ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਇੱਕ ਚਿੱਠੀ ਲਿਖਣ ਦਾ ਦਾਅਵਾ ਕੀਤਾ ਹੈ, ਜਿਸ ਵਿੱਚ ਕਿਸਾਨਾਂ ਨਾਲ ਸਰਕਾਰ ਦੀ ਮੁੜ ਤੋਂ ਗੱਲਬਾਤ ਦਾ ਦੌਰ ਸ਼ੁਰੂ ਕਰਨ ਦੀ ਮੰਗ ਕੀਤੀ ਜਾਵੇਗੀ। ਅਨਿਲ ਵਿਜ ਨੇ ਕਿਹਾ ਕਿ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਹੋਵੇ ਅਤੇ ਉਨ੍ਹਾਂ ਨੂੰ ਬਾਰਡਰਾਂ ਤੋਂ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ 22 ਜਨਵਰੀ ਤੋਂ ਬਾਅਦ ਕਿਸਾਨਾਂ ਅਤੇ ਸਰਕਾਰ ਵਿਚਾਲੇ ਹਾਲੇ ਤੱਕ ਕੋਈ ਗੱਲਬਾਤ ਨਹੀਂ ਹੋ ਸਕੀ। ਵਿਜ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਫੈਲ ਰਹੀ ਹੈ ਅਤੇ ਸਾਨੂੰ ਕਿਸਾਨਾਂ ਨੂੰ ਕਰੋਨਾ ਤੋਂ ਬਚਾਉਣਾ ਹੈ।