‘ਦ ਖ਼ਾਲਸ ਟੀਵੀ (ਜਗਜੀਵਨ ਮੀਤ):- ਸੋਸ਼ਲ ਮੀਡੀਆ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪਸ਼ਬਦ ਬੋਲਣ ਵਾਲੇ ਨੌਜਵਾਨ ‘ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਹ ਨੌਜਵਾਨ ਯਮੁਨਾਨਗਰ ਦੇ ਉਧਮਗੜ ਦਾ ਰਹਿਣ ਵਾਲਾ ਹੈ ਤੇ ਇਸਦਾ ਨਾਂ ਸੋਨੂੰ ਦੱਸਿਆ ਜਾ ਰਿਹਾ ਹੈ। ਵਾਇਰਲ ਹੋਈ ਵੀਡੀਓ ਵਿੱਚ ਇਹ ਨੌਜਵਾਨ ਸੀਐੱਮ ਤੇ ਪੀਐੱਮ ਨੂੰ ਗਾਲ੍ਹਾਂ ਕੱਢਦਾ ਦਿਖਾਈ ਦੇ ਰਿਹਾ ਹੈ।
ਇਹ ਵੀਡੀਓ ਫੇਸਬੁੱਕ, ਇੰਸਟਾਗ੍ਰਾਮ ਅਤੇ ਵਟਸਐਪ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਯਮੁਨਾਨਗਰ ਦੇ ਐਸਪੀ ਦਫਤਰ ਵਿੱਚ ਤਾਇਨਾਤ ਅਤੇ ਸੋਸ਼ਲ ਮੀਡੀਆ ਉੱਤੇ ਨਜ਼ਰ ਰੱਖਣ ਵਾਲੇ ਕਾਂਸਟੇਬਲ ਯੋਗੇਸ਼ ਕੁਮਾਰ ਦੇ ਬਿਆਨ ’ਤੇ ਇਸ ਮੁਲਜ਼ਮ ‘ਤੇਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦੇ ਅਨੁਸਾਰ ਇਸ ਵੱਲੋਂ ਵਰਤੀ ਭਾਸ਼ਾ ਨਾਲ ਸਮਾਜ ਵਿੱਚ ਮਾਹੌਲ ਵੀ ਵਿਗੜ ਸਕਦਾ ਹੈ। ਇਸ ਦੋਸ਼ੀ ਨੂੰ ਬਿਲਾਸਪੁਰ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।