The Khalas Tv Blog India ਹਰਿਆਣਾ ’ਚ ‘ਬੀਫ’ ਖਾਣ ਦੇ ਸ਼ੱਕ ’ਚ ਕੁੱਟ-ਕੁੱਟ ਕੇ ਮਾਰਿਆ ਪਰਵਾਸੀ ਮਜ਼ਦੂਰ! ਗਊ ਰੱਖਿਆ ਸਮੂਹ ਦੇ 5 ਲੋਕ ਗ੍ਰਿਫ਼ਤਾਰ
India

ਹਰਿਆਣਾ ’ਚ ‘ਬੀਫ’ ਖਾਣ ਦੇ ਸ਼ੱਕ ’ਚ ਕੁੱਟ-ਕੁੱਟ ਕੇ ਮਾਰਿਆ ਪਰਵਾਸੀ ਮਜ਼ਦੂਰ! ਗਊ ਰੱਖਿਆ ਸਮੂਹ ਦੇ 5 ਲੋਕ ਗ੍ਰਿਫ਼ਤਾਰ

ਬਿਉਰੋ ਰਿਪੋਰਟ: ਹਰਿਆਣਾ ਦੇ ਚਰਖੀ-ਦਾਦਰੀ ਜ਼ਿਲੇ ਵਿੱਚ ਬੀਫ ਖਾਣ ਦੇ ਸ਼ੱਕ ’ਚ ਇੱਕ ਪਰਵਾਸੀ ਮਜ਼ਦੂਰ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ’ਚ ਪੁਲਿਸ ਨੇ ਗਊ ਰੱਖਿਆ ਦਲ ਦੇ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸ਼ਾਮਲ ਦੋ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਜ਼ਦੂਰ ਦੀ ਪਛਾਣ ਪੱਛਮੀ ਬੰਗਾਲ ਦੇ ਰਹਿਣ ਵਾਲੇ ਸਾਬਿਰ ਮਲਿਕ ਵਜੋਂ ਹੋਈ ਹੈ ਅਤੇ ਇਹ ਘਟਨਾ 27 ਅਗਸਤ ਨੂੰ ਵਾਪਰੀ ਸੀ।

ਪੁਲਿਸ ਨੇ ਦੱਸਿਆ ਕਿ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਬੀਫ ਖਾਣ ਦੇ ਸ਼ੱਕ ਵਿੱਚ ਦੋ ਮਜ਼ਦੂਰਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਇਸ ਮਾਮਲੇ ’ਚ ਪੱਛਮੀ ਬੰਗਾਲ ਦੇ ਰਹਿਣ ਵਾਲੇ ਸਾਬਿਰ ਮਲਿਕ ਦੀ ਮੌਤ ਹੋ ਗਈ ਹੈ, ਜਦਕਿ ਇਕ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੈ। ਇਸ ਮਾਮਲੇ ’ਚ ਮੁਲਜ਼ਮ ਗਊ ਸੁਰੱਖਿਆ ਸਮੂਹ ਦੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਮੁਤਾਬਕ ਸਾਬਿਰ ਮਲਿਕ ਦਾ 27 ਅਗਸਤ ਨੂੰ ਕਤਲ ਕਰ ਦਿੱਤਾ ਗਿਆ ਸੀ।

ਮੁਲਜ਼ਮਾਂ ਨੇ ਬਹਾਨੇ ਨਾਲ ਬੁਲਾਇਆ ਮਜ਼ਦੂਰ

ਅਧਿਕਾਰੀ ਨੇ ਇਹ ਵੀ ਦੱਸਿਆ ਕਿ ਗਊ ਰੱਖਿਆ ਦਲ ਦੇ ਮੁਲਜ਼ਮ ਮੈਂਬਰਾਂ ਨੇ ਬੀਫ ਖਾਣ ਦੇ ਸ਼ੱਕ ’ਚ ਮਜ਼ਦੂਰ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੁਲਜ਼ਮ ਅਭਿਸ਼ੇਕ, ਮੋਹਿਤ, ਰਵਿੰਦਰ, ਕਮਲਜੀਤ ਅਤੇ ਸਾਹਿਲ ਨੇ ਪੀੜਤ ਸਾਬਿਰ ਮਲਿਕ ਨੂੰ ਪਲਾਸਟਿਕ ਦੀਆਂ ਖਾਲੀ ਬੋਤਲਾਂ ਵੇਚਣ ਦੇ ਬਹਾਨੇ ਦੁਕਾਨ ’ਤੇ ਬੁਲਾਇਆ ਅਤੇ ਬਾਅਦ ’ਚ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਮਾਮਲੇ ’ਚ ਦੋ ਨੌਜਵਾਨ ਸ਼ਾਮਲ: ਪੁਲਿਸ

ਉਨ੍ਹਾਂ ਦੱਸਿਆ ਕਿ ਜਦੋਂ ਕੁਝ ਲੋਕਾਂ ਨੇ ਇਸ ਮਾਮਲੇ ਵਿੱਚ ਦਖ਼ਲ ਦਿੱਤਾ ਤਾਂ ਮੁਲਜ਼ਮ ਸਾਬਿਰ ਮਲਿਕ ਨੂੰ ਕਿਸੇ ਹੋਰ ਥਾਂ ’ਤੇ ਲੈ ਗਏ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਾਮਲੇ ਵਿੱਚ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੋ ਹੋਰ ਨੌਜਵਾਨਾਂ ਨੂੰ ਵੀ ਫੜਿਆ ਗਿਆ ਹੈ।

Exit mobile version