ਦੂਜੇ ਕਿਸਾਨ ਅੰਦੋਲਨ ਮੌਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਅਫਸਰਾਂ ਨੂੰ ਹਰਿਆਣਾ ਸਰਕਾਰ (Haryana Government) ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ। ਪਰ ਹੁਣ ਉਨ੍ਹਾਂ ਨੂੰ ਇਹ ਸਨਮਾਨ ਨਹੀਂ ਦਿੱਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨਾਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ, ਇਸ ਤੇ ਜਵਾਬ ਦਿੰਦਿਆਂ ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਕਿ ਇਨ੍ਹਾਂ ਨਾਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਕੇਂਦਰ ਸਰਕਾਰ ਨੇ ਕਿਹਾ ਕਿ ਇਨ੍ਹਾਂ ਅਫਸਰਾਂ ਦੇ ਨਾਵਾਂ ਦੀ ਸਿਫਾਰਿਸ਼ ਦੇਰੀ ਨਾਲ ਕੀਤੀ ਗਈ ਸੀ, ਜਿਸ ਕਰਕੇ ਇਨ੍ਹਾਂ ਨੂੰ ਇਹ ਪੁਰਸਕਾਰ ਨਹੀਂ ਦਿੱਤੇ ਜਾ ਸਕਦੇ। ਇਸ ਦੇ ਨਾਲ ਹੀ ਹਾਈ ਕੋਰਟ ਨੇ ਇਸ ਸੂਚਨਾ ਦੇ ਆਧਾਰ ‘ਤੇ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਦੱਸ ਦੇਈਏ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਪੁਲਿਸ ਅਫਸਰਾਂ ਵਿੱਚ ਤਿੰਨ ਆਈ.ਪੀ.ਐਸ ਅਫਸਰ ਵੀ ਸ਼ਾਮਲ ਹਨ। ਇਨ੍ਹਾਂ ਨੂੰ ਇਹ ਪੁਰਸਕਾਰ ਦੇਣ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਨ੍ਹਾਂ ਵਿੱਚ ਆਈਜੀ ਸ਼ਿਬਾਸ ਕਵੀਰਾਜ, ਕਰਨਾਲ ਦੇ ਸਾਬਕਾ ਐਸਪੀ ਜਸ਼ਨਦੀਪ ਰੰਧਾਵਾ ਅਤੇ ਜੀਂਦ ਦੇ ਐਸਪੀ ਸੁਮਿਤ ਕੁਮਾਰ ਦੇ ਨਾਮ ਸ਼ਾਮਲ ਸਨ। ਇਸ ਤੋਂ ਇਲਾਵਾ ਰਾਜ ਪੁਲਿਸ ਸੇਵਾ ਦੇ ਤਿੰਨ ਡੀਐਸਪੀ ਨਰਿੰਦਰ ਕੁਮਾਰ, ਰਾਮ ਕੁਮਾਰ ਅਤੇ ਅਮਿਤ ਬੱਤਰਾ ਦੇ ਨਾਂ ਸ਼ਾਮਲ ਸਨ।
ਇਹ ਵੀ ਪੜ੍ਹੋ – ਪੰਜਾਬ ਵਿਧਾਨਸਭਾ ‘ਚ ਵਿਰੋਧੀ ਧਿਰ ਨੂੰ LIVE ਟੈਲੀਕਾਸਟ ਦੌਰਾਨ ਨਾ ਵਿਖਾਏ ਜਾਣ ਵਾਲੀ ਪਟੀਸ਼ਨ ‘ਤੇ ਹਾਈਕੋਰਟ ਦਾ ਵੱਡਾ ਫੈਸਲਾ !