‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ‘ਤੇ ਇੱਕ ਵਾਰ ਮੁੜ ਤੋਂ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ‘ਤੇ ਮੁੜ ਤੋਂ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਹੋਰ ਕਿਸਾਨ ਦਿੱਲੀ ਵੱਲ ਨਾ ਵੱਧ ਸਕਣ। ਕਿਸਾਨਾਂ ਨੇ ਅੱਜ ਫਿਰ ਤੋਂ ਬੈਰੀਕੇਡਾਂ ਨੂੰ ਨਦੀ ਵਿੱਚ ਸੁੱਟ ਦਿੱਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਿਸਾਨਾਂ ਉੱਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ, ਜਿਸ ਤੋਂ ਬਾਅਦ ਕਿਸਾਨ ਪਿੱਛੇ ਵੱਲ ਨੂੰ ਮੁੜ ਗਏ। ਥੋੜ੍ਹੇ ਸਮੇਂ ਬਾਅਦ ਕਿਸਾਨ ਫਿਰ ਬੈਰੀਕੇਡਿੰਗ ਦੇ ਕੋਲ ਆਉਣੇ ਸ਼ੁਰੂ ਹੋ ਗਏ ਹਨ।
