ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਹਫੜਾ-ਦਫੜੀ ਮਚ ਗਈ। ਮੋਹਾਲੀ-ਚੰਡੀਗੜ੍ਹ ਸਰਹੱਦ ਵੱਲ ਜਾਣ ਵਾਲੀਆਂ ਅਤੇ ਆਉਣ ਵਾਲੀਆਂ ਸਾਰੀਆਂ ਸੜਕਾਂ ਬੰਦ ਹਨ।
ਪੁਲਿਸ ਨਾਲ ਝੜਪ ਤੋਂ ਬਾਅਦ, ਵਿਦਿਆਰਥੀਆਂ ਨੇ ਪੀਜੀਆਈ ਦੇ ਸਾਹਮਣੇ ਗੇਟ ਨੰਬਰ 1 ਤੋੜ ਦਿੱਤਾ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਉਨ੍ਹਾਂ ਨੂੰ ਰੋਕਣ ਲਈ ਗੇਟ ‘ਤੇ ਚੜ੍ਹ ਗਈ, ਪਰ ਵਿਦਿਆਰਥੀਆਂ ਨੇ ਇਨਕਾਰ ਕਰ ਦਿੱਤਾ। ਫਿਰ ਪੁਲਿਸ ਨੇ ਬੈਰੀਕੇਡ ਤੋੜਨ ਵਾਲੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ।
ਇਸੇ ਦੌਰਾਨ ਪੰਜਾਬ ਦੀ ਹੱਦ ਅੰਦਰ ਹਰਿਆਣਾ ਅਤੇ ਚੰਡੀਗੜ ਪੁਲਿਸ ਦੀ ਤਾਇਨਾਤੀ ਤੇ ਸਿਆਸੀ ਆਗੂਆਂ ਨੇ ਸਵਾਲ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਆਪਣੇ ਆਪ ਵਿੱਚ ਬਹੁਤ ਹੀ ਵੱਡੀ ਫ਼ਿਕਰਮੰਦੀ ਦਾ ਵਿਸ਼ਾ ਹੈ।
ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਹਿਲਾਂ ਹੀ ਸੂਬੇ ਦੇ ਸਾਰੇ ਹਿੱਤ ਕੇਂਦਰ ਕੋਲ ਗਿਰਵੀ ਰੱਖ ਛੱਡੇ ਸਨ, ਪਰ ਅੱਜ ਹਥਿਆਰਬੰਦ ਹਰਿਆਣਾ ਪੁਲੀਸ ਨੂੰ ਮੋਹਾਲੀ ਵਿਖੇ ਨਾਕਾ ਲਾ ਕੇ ਪੰਜਾਬੀਆਂ ਨੂੰ ਆਪਣੀ ਰਾਜਧਾਨੀ ਚੰਡੀਗੜ੍ਹ ਵੱਲ ਹੀ ਜਾਣ ਤੋਂ ਰੋਕਣ ਦਾ ਅਧਿਕਾਰ ਦੇ ਕੇ ਉਸ ਨੇ ਬੇਸ਼ਰਮੀ ਅਤੇ ਗੁਲਾਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਸੂਬਿਆਂ ਨੂੰ ਵੱਧ ਅਧਿਕਾਰਾਂ ਲਈ ਸੰਘਰਸ਼ ਕੀਤਾ ਅਤੇ ਇਸ ਦੇ ਚਲਦਿਆਂ ਅਨੇਕਾਂ ਕੁਰਬਾਨੀਆਂ ਵੀ ਦਿੱਤੀਆਂ।
ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਸੂਬਿਆਂ ਨੂੰ ਵੱਧ ਅਧਿਕਾਰਾਂ ਲਈ ਸੰਘਰਸ਼ ਕੀਤਾ ਅਤੇ ਇਸ ਦੇ ਚਲਦਿਆਂ ਅਨੇਕਾਂ ਕੁਰਬਾਨੀਆਂ ਵੀ ਦਿੱਤੀਆਂ। ਇੱਕ ਪਾਸੇ ਅਸੀਂ ਲੰਮੇ ਸਮੇਂ ਤੋਂ ਚੰਡੀਗੜ੍ਹ ‘ਤੇ ਆਪਣੇ ਹੱਕ ਦੀ ਲੜਾਈ ਲੜਦੇ ਆ ਰਹੇ ਹਾਂ ਅਤੇ ਦੂਜੇ ਪਾਸੇ ਦਿੱਲੀ ਦੇ ਇਸ਼ਾਰਿਆਂ ‘ਤੇ ਚਲਦੀ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਹੀ ਪੰਜਾਬੀਆਂ ਨੂੰ ਕੈਦ ਕਰ ਛੱਡਿਆ, ਜੋ ਕਿਸੇ ਵੀ ਹਾਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਖ਼ੈਰ, ਇਨ੍ਹਾਂ ਤੋਂ ਕੋਈ ਹੋਰ ਚੰਗੀ ਉਮੀਦ ਰੱਖੀ ਵੀ ਨਹੀਂ ਜਾ ਸਕਦੀ ਕਿਉਂਕਿ ਇਨ੍ਹਾਂ ਨੇ ਤਾਂ ਕਿਸਾਨੀ ਸੰਘਰਸ਼ ਸਮੇਂ ਦੂਜੇ ਸੂਬੇ ਹਰਿਆਣਾ ਦੀ ਗੋਲੀ ਨਾਲ ਆਪਣੇ ਪੰਜਾਬ ਦੀ ਧਰਤੀ ‘ਤੇ ਹੋਈ ਸੰਘਰਸ਼ੀ ਪੰਜਾਬੀ ਨੌਜਵਾਨ ਦੀ ਸ਼ਹੀਦੀ ‘ਤੇ ਵੀ ਚੁੱਪ ਵੱਟ ਲਈ ਸੀ।
ਪੰਜਾਬ ਵਿੱਚ ਹਰਿਆਣਾ ਪੁਲਿਸ ਦਾ ਨਾਕਾ!
ਇਹ ਆਪਣੇ ਆਪ ਵਿੱਚ ਬਹੁਤ ਹੀ ਵੱਡੀ ਫ਼ਿਕਰਮੰਦੀ ਦਾ ਵਿਸ਼ਾ ਹੈ।
ਭਗਵੰਤ ਮਾਨ ਸਰਕਾਰ ਨੇ ਪਹਿਲਾਂ ਹੀ ਸੂਬੇ ਦੇ ਸਾਰੇ ਹਿੱਤ ਕੇਂਦਰ ਕੋਲ ਗਿਰਵੀ ਰੱਖ ਛੱਡੇ ਸਨ, ਪਰ ਅੱਜ ਹਥਿਆਰਬੰਦ ਹਰਿਆਣਾ ਪੁਲੀਸ ਨੂੰ ਮੋਹਾਲੀ ਵਿਖੇ ਨਾਕਾ ਲਾ ਕੇ ਪੰਜਾਬੀਆਂ ਨੂੰ ਆਪਣੀ ਰਾਜਧਾਨੀ ਚੰਡੀਗੜ੍ਹ ਵੱਲ ਹੀ ਜਾਣ ਤੋਂ ਰੋਕਣ ਦਾ… pic.twitter.com/gxlENgjaNx— Sukhbir Singh Badal (@officeofssbadal) November 10, 2025
ਉਨ੍ਹਾਂ ਨੇ ਕਿਹਾ ਕਿ ਜਿੱਥੇ ਮੈਂ ਭਗਵੰਤ ਮਾਨ ਅਤੇ ਉਸਦੀ ਗੂੰਗੀ ਬੋਲੀ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ, ਉੱਥੇ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਹੋਂਦ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰਨ ਹਮਾਇਤ ਵੀ ਕਰਦਾ ਹਾਂ। ਮੈਨੂੰ ਮਾਣ ਹੈ ਕਿ ਸਾਡਾ ਵਿਦਿਆਰਥੀ ਵਿੰਗ – ਸਟੂਡੈਂਟਸ ਆਰਗਨਾਈਜ਼ੇਸ਼ਨ ਆਫ ਇੰਡੀਆ (SOI) – ਯੂਨੀਵਰਸਟੀ ਦੀ ਇਸ ਲੜਾਈ ਵਿੱਚ ਪੂਰਾ ਡਟ ਕੇ ਜ਼ਬਰ ਦਾ ਮੁਕਾਬਲਾ ਕਰ ਰਿਹਾ ਹੈ ਅਤੇ ਅਸੀਂ ਹਰ ਤਰੀਕੇ ਇਸ ਸੰਘਰਸ਼ ਦੇ ਨਾਲ ਹਾਂ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਅਤੇ ਕਿਸਾਨਾਂ ਦੇ ਹੱਕਾਂ ਲਈ ਲੜਨ ਦਾ ਸਮਾਂ ਆ ਗਿਆ ਹੈ! ਪੰਜਾਬ ਦੀਆਂ ਸਰਹੱਦਾਂ ‘ਤੇ ਹਰਿਆਣਾ ਪੁਲਿਸ ਦਾ ਆਉਣਾ ਚਿੰਤਾਜਨਕ ਹੈ। ਕੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇਸ ਤੋਂ ਅਣਜਾਣ ਹੈ? ਜਾਂ ਕੀ ਇਹ ਸਰਕਾਰ, ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰਕੇ, ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ? ਆਮ ਆਦਮੀ ਪਾਰਟੀ ਦੇ ਨੇਤਾ ਯੂਨੀਵਰਸਿਟੀਆਂ ਵਿੱਚ ਭਾਸ਼ਣ ਦਿੰਦੇ ਹਨ, ਪਰ ਜ਼ਮੀਨ ‘ਤੇ ਕੀ ਹੋ ਰਿਹਾ ਹੈ? ਪੰਜਾਬ ਦੇ ਲੋਕ ਹੁਣ ਸਭ ਕੁਝ ਸਮਝ ਗਏ ਹਨ ਅਤੇ ਜਵਾਬ ਦੇਣ ਲਈ ਤਿਆਰ ਹਨ!
पंजाब के विद्यार्थियों और किसानों के अधिकारों के लिए लड़ने का समय आ गया है! हरियाणा पुलिस का पंजाब की सरहद में आना चिंताजनक है। क्या @AAPPunjab सरकार को इसकी जानकारी नहीं है? या फिर क्या यह सरकार केंद्र के साथ मिलकर आंदोलन को दबाने की कोशिश कर रही है? आम आदमी पार्टी के नेता… pic.twitter.com/YcHEMSV0Qz
— Amarinder Singh Raja Warring (@RajaBrar_INC) November 10, 2025
MP ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ‘ਚ ਤਣਾਅਪੂਰਨ ਮਾਹੌਲ | BJP ਦੇ ਇਸ਼ਾਰੇ ‘ਤੇ ਕਾਰਵਾਈ ਕਰਦੀ ਹੈ ਚੰਡੀਗੜ੍ਹ ਪੁਲਿਸ।

