The Khalas Tv Blog India ਹਰਿਆਣਾ ਨੇ ਪੰਜਾਬ ਨਾਲ ਲੱਗਦੀਆਂ ਹੱਦਾਂ ਨੂੰ ਕੀਤਾ ਸੀਲ
India Punjab

ਹਰਿਆਣਾ ਨੇ ਪੰਜਾਬ ਨਾਲ ਲੱਗਦੀਆਂ ਹੱਦਾਂ ਨੂੰ ਕੀਤਾ ਸੀਲ

‘ਦ ਖ਼ਾਲਸ ਬਿਊਰੋ :ਪੰਜਾਬ ਵਿੱਚ ਹੋਣ ਜੀ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਗਵਾਂਢੀ ਸੂਬੇ ਹਰਿਆਣਾ ਨੇ ਪੰਜਾਬ  ਨਾਲ ਲੱਗਦੀਆਂ ਹੱਦਾਂ ਨੂੰ  ਸੀਲ ਕਰ ਦਿੱਤਾ ਹੈ। ਇਸ ਲਈ ਵੱਖ-ਵੱਖ ਥਾਵਾਂ ’ਤੇ 28 ਨਾਕੇ ਲਾਏ ਗਏ ਹਨ। ਪੰਜਾਬ ਤੇ ਹਰਿਆਣਾ ਨੂੰ ਜੋੜਣ ਵਾਲੀਆਂ ਸੜਕਾਂ ’ਤੇ ਪੈਟਰੋਲਿੰਗ ਲਈ ਦਸ ਟੀਮਾਂ ਬਣਾਈਆਂ ਗਈਆਂ ਹਨ । ਪੁਲਿਸ ਅਧਿਕਾਰੀਆਂ ਅਨੁਸਾਰ ਪੰਜਾਬ ਨਾਲ ਲਗਦੇ ਇਲਾਕਿਆਂ ਦੇ ਥਾਣਾ ਇੰਚਾਰਜਾਂ ਨੂੰ ਪੰਜਾਬ ਦੀਆਂ ਚੋਣਾਂ ਦੇ ਮੱਦੇਨਜ਼ਰ ਚੌਕਸੀ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਪੰਜਾਬ ਨੂੰ ਜਾਣ ਵਾਲੇ ਵਾਹਨਾਂ ਦੇ ਵੀ ਬਾਰੀਕੀ ਨਾਲ ਜਾਂਚ ਕਰਨ ਦੇ ਹੁੱਕਮ ਜਾਰੀ ਕੀਤੇ ਗਏ ਹਨ।

Exit mobile version