The Khalas Tv Blog India ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ
India Punjab

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ

Haryana Sikh Gurdwara Management Committee got a new president

ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ (HGSMC) ਵਿੱਚ ਪਿਛਲੇ ਕਈ ਦਿਨਾਂ ਤੋਂ ਵਿਵਾਦ ਛਿੜਿਆ ਹੋਇਆ ਸੀ। ਇਸੇ ਦੌਰਾਨ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਦਰਅਸਲ, ਹਰਿਆਣਾ ਸਰਕਾਰ ਦੇ ਵਲੋਂ ਹੁਕਮ ਜਾਰੀ ਕਰਕੇ ਗੁਰਦੁਆਰਾ ਕਮੇਟੀ ਦਾ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਰਮਨੀਕ ਸਿੰਘ ਨੂੰ ਕਾਰਜਕਾਰੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।ਦੱਸ ਦਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਡਹਾਕ ਕਮੇਟੀ ਵਿੱਚ ਵਿਵਾਦ ਚੱਲ ਰਿਹਾ ਹੈ ਅਤੇ ਇਸ ਦੌਰਾਨ ਹਰਿਆਣਾ ਸਰਕਾਰ ਵੱਲੋਂ ਪ੍ਰਧਾਨ ਦੀ ਜ਼ਿੰਮੇਵਾਰੀ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੂੰ ਅਤੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਕਾਰਜਕਾਰਨੀ ਮੈਂਬਰ ਰਮਨੀਕ ਸਿੰਘ ਮਾਨ ਨੂੰ ਸੌਂਪ ਦਿੱਤੀ ਗਈ ਹੈ।

ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ HSGMC ‘ਚ ਵਿਵਾਦ ਚੱਲ ਰਿਹਾ ਸੀ। 14 ਅਗਸਤ ਨੂੰ ਪੰਜੋਖਰਾ ਸਾਹਿਬ ਗੁਰਦੁਆਰੇ ਵਿੱਚ ਕਾਰਜਕਾਰਨੀ ਵਿੱਚ ਹੋਏ ਹੰਗਾਮੇ ਤੋਂ ਬਾਅਦ ਜਨਰਲ ਸਕੱਤਰ ਧੜਾ ਅਤੇ ਮੁਖੀ ਧੜਾ ਆਹਮੋ-ਸਾਹਮਣੇ ਹੋ ਗਏ ਸਨ। ਉਸ ਦਿਨ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਦੀ ਸਹਿ ਸਕੱਤਰ ਮੋਹਨਜੀਤ ਸਿੰਘ ਪਾਣੀਪਤ ਨਾਲ ਤਿੱਖੀ ਬਹਿਸ ਹੋ ਗਈ ਸੀ।

ਪੰਜੋਖਰਾ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਉਸ ਨੇ ਅਕਾਲ ਤਖ਼ਤ ਦੀ ਸ਼ਰਨ ਲਈ। ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ‘ਤੇ ਪ੍ਰਧਾਨ ਕਰਮਜੀਤ ਸਿੰਘ ਨੇ 98 ਲੱਖ ਰੁਪਏ ਦੇ ਗ਼ਬਨ ਦੇ ਦੋਸ਼ ਲਗਾਏ ਸਨ। ਹਾਲਾਂਕਿ ਦਾਦੂਵਾਲ ਨੇ ਮਹੰਤ ਕਰਮਜੀਤ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਜਿਸ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਦੀ ਐਡਹਾਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਧਮੀਜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ’ਚ ਹੋਈ ਆਪਸੀ ਤਕਰਾਰ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਿਹਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਇਸ ਮਾਮਲੇ ਦੀ ਜਾਂਚ ਸਬੰਧੀ ਵੀਰਵਾਰ ਨੂੰ ਹਰਿਆਣਾ ਦੇ ਗੁਰਦੁਆਰਾ ਪੰਜੋਖੜਾ ਸਾਹਿਬ ਪਹੁੰਚ ਰਹੀ ਹੈ। ਜਾਂਚ ਤੋਂ ਬਾਅਦ ਰਿਪੋਰਟ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਵਿਚਾਰੀ ਜਾਵੇਗੀ।

Exit mobile version