India Punjab

ਹਰਿਆਣਾ ‘ਚ ਨਹੀਂ ਹੋਣਗੇ 10ਵੀਂ ਦੇ ਪੱਕੇ ਪੇਪਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਰਕਾਰ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਹਰਿਆਣਾ ਸਰਕਾਰ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨੇ ਸੀਬੀਐੱਸਈ ਦੇ ਐਲਾਨ ਤੋਂ ਇੱਕ ਦਿਨ ਬਾਅਦ ਇਹ ਫੈਸਲਾ ਲਿਆ ਹੈ।

ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ, ‘‘ਸੀਬੀਐੱਸਈ ਦੇ ਫ਼ੈਸਲੇ ਤੋਂ ਬਾਅਦ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅਸੀਂ ਵੀ ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਜਾਂਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ।’’ ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਅੰਦਰੂਨੀ ਮੁਲਾਂਕਣ ਦੇ ਆਧਾਰ ’ਤੇ ਐਲਾਨਿਆ ਜਾਵੇਗਾ।

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੇ ਵੀ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ।