The Khalas Tv Blog India ਹਰਿਆਣਾ ’ਚ ਤੀਜੀ ਵਾਰ ਭਾਜਪਾ ਦੀ ਸਰਕਾਰ! ਕਾਂਗਰਸ ਨੇ ਕਿਹਾ- ਨਤੀਜੇ ਹੈਰਾਨ ਕਰਨ ਵਾਲੇ
India

ਹਰਿਆਣਾ ’ਚ ਤੀਜੀ ਵਾਰ ਭਾਜਪਾ ਦੀ ਸਰਕਾਰ! ਕਾਂਗਰਸ ਨੇ ਕਿਹਾ- ਨਤੀਜੇ ਹੈਰਾਨ ਕਰਨ ਵਾਲੇ

ਬਿਉਰੋ ਰਿਪੋਰਟ: ਹਰਿਆਣਾ ’ਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਸੂਬੇ ਵਿੱਚ ਅਜਿਹਾ ਕਰਨ ਵਾਲੀ ਇਹ ਇੱਕੋ ਇੱਕ ਪਾਰਟੀ ਹੋਵੇਗੀ। ਸੂਬੇ ਦੀਆਂ ਕੁੱਲ 90 ਸੀਟਾਂ ਵਿੱਚੋਂ ਪਾਰਟੀ ਨੇ 48 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ। ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ 8 ਸੀਟਾਂ ਦਾ ਵਾਧਾ ਹੋਇਆ ਹੈ।

ਦੂਜੇ ਪਾਸੇ ਕਾਂਗਰਸ ਨੇ 37 ਸੀਟਾਂ ਜਿੱਤੀਆਂ ਹਨ। ਇਸ ਚੋਣ ਵਿੱਚ ਵੀ ਇਸ ਨੂੰ 6 ਸੀਟਾਂ ਦਾ ਫਾਇਦਾ ਹੋਇਆ ਹੈ। ਗੜ੍ਹੀ-ਸਾਂਪਲਾ ਸੀਟ ਤੋਂ ਮੁੱਖ ਮੰਤਰੀ ਨਾਇਬ ਸੈਣੀ ਲਾਡਵਾ ਅਤੇ ਕਾਂਗਰਸ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ ਜਿੱਤ ਗਏ ਹਨ।

ਕਾਂਗਰਸ ਨੇ ਇਸ ਨਤੀਜੇ ਨੂੰ ਹੈਰਾਨ ਕਰਨ ਵਾਲਾ ਦੱਸਿਆ ਹੈ। ਸੀਐਮ ਸੈਣੀ ਨੇ ਕਿਹਾ ਕਿ ਕਾਂਗਰਸ ਦੇ ਝੂਠ ਨੂੰ ਜਨਤਾ ਨੇ ਨਕਾਰ ਦਿੱਤਾ ਹੈ। ਭਾਜਪਾ ਦੀ ਲੀਡ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਫੋਨ ਕਰਕੇ ਜਿੱਤ ਦੀ ਵਧਾਈ ਦਿੱਤੀ।

ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਦੁਸਹਿਰੇ ਯਾਨੀ 12 ਅਕਤੂਬਰ ਨੂੰ ਹੋ ਸਕਦਾ ਹੈ।

Exit mobile version