India

ਕਿਰਨ ਪਹਿਲ ਨੇ ਓਲੰਪਿਕ ਲਈ ਕੁਆਲੀਫਾਈ ਕੀਤਾ

ਹਰਿਆਣਾ ਦੀ ਕਿਰਨ ਪਹਿਲ ਨੇ ਓਲੰਪਿਕ ਲਈ ਕੁਆਲੀਫਾਈ ਕੀਤਾ ਹੈ। ਉਨ੍ਹਾਂ ਨੇ ਪੰਚਕੂਲਾ ਦੇ ਤਾਊ ਦੇਵੀ ਲਾਲ ਸਪੋਰਟਸ ਕੰਪਲੈਕਸ ਵਿੱਚ ਹੋਈ 63ਵੀਂ ਰਾਸ਼ਟਰੀ ਅੰਤਰਰਾਜੀ ਸੀਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ 400 ਮੀਟਰ ਦੌੜ 50.92 ਸਕਿੰਟ ਵਿੱਚ ਪੂਰੀ ਕੀਤੀ ਹੈ। ਕਿਰਨ ਨੇ 50.95 ਦਾ ਕੁਆਲੀਫਾਇੰਗ ਸਮਾਂ ਪੂਰਾ ਕਰਕੇ ਪੈਰਿਸ ਓਲੰਪਿਕ ਲਈ ਆਪਣਾ ਦਾਅਵਾ ਪੇਸ਼ ਕੀਤਾ ਹੈ। ਕਿਰਨ ਨੇ ਤਾਊ ਦੇਵੀ ਲਾਲ ਸਪੋਰਟਸ ਕੰਪਲੈਕਸ ਵਿਖੇ ਹੋਏ ਓਲੰਪਿਕ ਕੁਆਲੀਫਾਇਰ ਵਿੱਚ ਸਮਾਂ ਕੱਢ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੇ ਨਾਲ ਹੀ, ਕਿਰਨ ਅੱਠ ਸਾਲਾਂ ਦੇ ਵਕਫ਼ੇ ਤੋਂ ਬਾਅਦ ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਕੁਆਰਟਰ ਮੀਲ ਦੌੜਾਕ ਬਣ ਗਈ ਹੈ।

ਇਹ ਵੀ ਪੜ੍ਹੋ –  ਪਠਾਨਕੋਟ ‘ਚ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ