ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਪਰਿਵਾਰ ਦੇ 6 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਨਰਾਇਣਗੜ੍ਹ ਥਾਣਾ ਖੇਤਰ ਅਧੀਨ ਇਕ ਸੇਵਾਮੁਕਤ ਸਿਪਾਹੀ ਨੇ ਆਪਣੇ ਹੀ ਭਰਾ ਦਾ ਪਰਿਵਾਰ ਖਤਮ ਕਰ ਦਿੱਤਾ ਹੈ। ਇੱਕ ਸੇਵਾਮੁਕਤ ਸਿਪਾਹੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਸਮੇਤ 5 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਐਤਵਾਰ ਰਾਤ ਨਰਾਇਣਗੜ੍ਹ ਥਾਣੇ ਦੇ ਪਿੰਡ ਪੀਰ ਮਾਜਰੀ ਨੇੜੇ ਪਿੰਡ ਰਟੋਰ ਦੀ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ‘ਚ ਭਰਾ ਦੀ 5 ਮਹੀਨੇ ਦੀ ਬੇਟੀ ਅਤੇ 6 ਮਹੀਨੇ ਦਾ ਬੇਟਾ ਵੀ ਸ਼ਾਮਲ ਹਨ।
ਮਰਨ ਵਾਲਿਆਂ ਵਿਚ ਮੁਲਜ਼ਮ ਦੀ ਮਾਂ, ਉਸ ਦਾ ਭਰਾ, ਉਸ ਦੇ ਭਰਾ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ। ਇਨ੍ਹਾਂ ਦੀ ਪਛਾਣ ਹਰੀਸ਼ ਕੁਮਾਰ (35), ਉਸ ਦੀ ਪਤਨੀ ਸੋਨੀਆ (32), ਮਾਂ ਸਰੋਪੀ ਦੇਵੀ (65), ਹਰੀਸ਼ ਦੀ ਬੇਟੀ ਯਸ਼ਿਕਾ (5) ਅਤੇ 6 ਮਹੀਨੇ ਦੇ ਬੇਟੇ ਮਯੰਕ ਵਜੋਂ ਹੋਈ ਹੈ।
ਮੁਲਜ਼ਮ ਨੇ ਰਾਤ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਇਨ੍ਹਾਂ ਸਾਰਿਆਂ ਦਾ ਕਤਲ ਕਰ ਦਿੱਤਾ। ਇਸ ਦੌਰਾਨ ਜਦੋਂ ਮੁਲਜ਼ਮ ਦੇ ਪਿਤਾ ਓਮ ਪ੍ਰਕਾਸ਼ ਨੇ ਇਸ ਘਟਨਾ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਦੇ ਪਿਤਾ ਦੀ ਵੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਇਸ ਦੇ ਨਾਲ ਹੀ ਮੁਲਜ਼ਮ ਭਰਾ ਦੀ ਇੱਕ ਲੜਕੀ ਨੂੰ ਗੰਭੀਰ ਜ਼ਖ਼ਮੀ ਕਰ ਕੇ ਫ਼ਰਾਰ ਹੋ ਗਿਆ।
ਰਾਤ ਨੂੰ ਹੀ ਲਾਸ਼ਾਂ ਸਾੜਨ ਦੀ ਕੀਤੀ ਕੋਸ਼ਿਸ਼
ਮੁੱਢਲੀ ਜਾਣਕਾਰੀ ਅਨੁਸਾਰ ਮੁਲਜ਼ਮ ਸੇਵਾਮੁਕਤ ਫੌਜੀ ਭੂਸ਼ਣ ਕੁਮਾਰ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰਾਤ ਸਮੇਂ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਘਟਨਾ ਦਾ ਕਾਰਨ ਦੋਵਾਂ ਭਰਾਵਾਂ ਵਿਚਾਲੇ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਇੱਕ ਸੇਵਾਮੁਕਤ ਫ਼ੌਜੀ ਦਾ ਆਪਣੇ ਭਰਾ ਨਾਲ 2 ਏਕੜ ਜ਼ਮੀਨ ਵਾਲੀ ਸੜਕ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਆਈ
ਸੂਚਨਾ ਮਿਲਣ ‘ਤੇ ਅੰਬਾਲਾ ਦੇ ਐਸਪੀ ਸੁਰਿੰਦਰ ਕੁਮਾਰ ਨੇ ਰਾਤ ਕਰੀਬ 3 ਵਜੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਨੇ ਅੱਧ ਸੜੀਆਂ ਹੋਈਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ। ਮੁਲਜ਼ਮ ਦੇ ਜ਼ਖ਼ਮੀ ਪਿਤਾ ਓਮ ਪ੍ਰਕਾਸ਼ ਦਾ ਸਿਵਲ ਹਸਪਤਾਲ ਨਰਾਇਣਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ, ਜਦੋਂਕਿ ਮ੍ਰਿਤਕ ਦੀ ਲੜਕੀ ਨੂੰ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਹੁਣ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਐਸਪੀ ਨੇ ਟੀਮਾਂ ਬਣਾਈਆਂ
ਕਤਲ ਕਰਨ ਤੋਂ ਬਾਅਦ ਮੁਲਜ਼ਮ ਸੇਵਾਮੁਕਤ ਸਿਪਾਹੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।